ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ ਵਿਸ਼ਾਲ ਨਗਰ ਕੀਰਤਨ, 6 ਮਾਰਚ ਨੂੰ ਪਹੁੰਚੇਗਾ ਪਾਕਿਸਤਾਨ
Published : Mar 3, 2022, 4:41 pm IST
Updated : Mar 3, 2022, 4:41 pm IST
SHARE ARTICLE
Nagar Kirtan
Nagar Kirtan

ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਰਹੇ ਖਿੱਚ ਦਾ ਕੇਂਦਰ

ਕਪੂਰਥਲਾ (ਕਸ਼ਮੀਰ ਸਿੰਘ ਭੰਡਾਲ): ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਪਿੰਡ ਛੱਤਿਆਣਾ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਬੇਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ 6 ਮਾਰਚ ਨੂੰ ਇਤਿਹਾਸਕ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇਗਾ।  

Nagar KirtanNagar Kirtan

ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਬੀਤੀ ਸ਼ਾਮ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਿਆ ਸੀ, ਜਿੱਥੇ ਸੰਗਤ ਵਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਪੂਰਾ ਮਾਹੌਲ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਪਿੱਛੇ-ਪਿਛੇ ਸੁੰਦਰ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ।

Jagdeep SinghJagdeep Singh

ਇਕ ਪਾਸੇ ਜਿਥੇ ਇਸ ਨਗਰ ਕੀਤਰਨ 'ਚ ਹਾਥੀ ਸ਼ਾਮਲ ਹੋਏ ਤਾਂ ਉੱਥੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ  ਦੇ ਮਾਡਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸਬੰਧਤ ਸੁੰਦਰ ਝਾਕੀਆਂ ਵੀ ਇਸ ਨਗਰ ਕੀਰਤਨ ਦਾ ਹਿੱਸਾ ਬਣੀਆਂ। ਇਸ ਨਗਰ ਕੀਰਤਨ ਵਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ਰਾਮ ਕੀਤਾ ਗਿਆ ਅਤੇ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਗਰ ਕੀਰਤਨ ਲਈ ਅਰਦਾਸ ਕੀਤੀ ਗਈ।

Nagar KirtanNagar Kirtan

ਇਸ ਨਗਰ ਕੀਰਤਨ ਦੇ ਪ੍ਰਬੰਧਕ ਡਾਕਟਰ ਜਗਦੀਪ ਸਿੰਘ ਪ੍ਰਧਾਨ ਨਿਰੋਲ ਸੇਵਾ ਸੰਸਥਾ ਨੇ ਦੱਸਿਆ ਕਿ ਇਹ ਨਗਰ ਕੀਰਤਨ 28 ਫਰਵਰੀ ਨੂੰ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਇਆ ਸੀ ਅਤੇ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇਗਾ। ਉਹਨਾਂ ਦੱਸਿਆ ਕਿ ਨਗਰ ਕੀਰਤਨ ਲਈ ਅਸੀਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਜਾਣ ਦੀ ਆਗਿਆ ਮੰਗੀ ਸੀ ਪਰ ਕੋਰੋਨਾ ਪਾਬੰਦੀਆਂ ਕਾਰਨ ਕਰੀਬ 350 ਸੰਗਤਾਂ ਲਈ ਹੀ ਮਨਜ਼ੂਰੀ ਮਿਲੀ ਹੈ । ਉਹਨਾਂ ਦੱਸਿਆ ਇਸ ਨਗਰ ਕੀਰਤਨ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਅਤੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement