SGPC News: ਉਤਰਾਖੰਡ ’ਚ ਸਿੱਖ ਭਰਾਵਾਂ ਦੀ ਕੁੱਟਮਾਰ ਦਾ SGPC ਨੇ ਲਿਆ ਨੋਟਿਸ, CM ਪੁਸ਼ਕਰ ਧਾਮੀ ਨੂੰ ਲਿਖਿਆ ਪੱਤਰ
Published : Mar 3, 2025, 1:13 pm IST
Updated : Mar 3, 2025, 1:27 pm IST
SHARE ARTICLE
SGPC takes notice of beating of Sikh brothers in Uttarakhand, writes letter to CM Pushkar Dhami
SGPC takes notice of beating of Sikh brothers in Uttarakhand, writes letter to CM Pushkar Dhami

ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। 

 

SGPC News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement