
ਕੈਲਗਰੀ (ਕੈਨੇਡਾ) ਦੇ ਐਮ.ਐਲ.ਏ. ਪ੍ਰਭਦੀਪ ਸਿੰਘ ਗਿੱਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁੱਝ ਪਲ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ।
ਅੰਮ੍ਰਿਤਸਰ, 26 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਕੈਲਗਰੀ (ਕੈਨੇਡਾ) ਦੇ ਐਮ.ਐਲ.ਏ. ਪ੍ਰਭਦੀਪ ਸਿੰਘ ਗਿੱਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁੱਝ ਪਲ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਭਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ਼ ਤੌਰ 'ਤੇ ਦਰਬਾਰ ਸਾਹਿਬ ਵਿਖੇ ਆਏ ਹਨ। ਸ੍ਰੀ ਗੁਰੂ ਰਾਮਦਾਸ ਜੀ ਦਾ ਇਹ ਪਾਵਨ ਅਸਥਾਨ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਪੁੱਜ ਕੇ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਦਿਤੇ ਗਏ ਮਾਣ-ਸਨਮਾਨ ਲਈ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧਨਵਾਦ ਕੀਤਾ।