
ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐੋਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਧਰਮੀ ਫ਼ੌਜੀਆਂ ਦੀ ਵਿਸ਼ੇਸ਼ ਮੀਟਿੰਗ...
ਧਾਰੀਵਾਲ, 26 ਜੁਲਾਈ (ਇੰਦਰਜੀਤ): ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐੋਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਧਰਮੀ ਫ਼ੌਜੀਆਂ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਮੁੱਖ ਦਫ਼ਤਰ ਨੇੜੇ ਗੁਰਦਵਾਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਹੋਈ। ਇਸ ਵਿਚ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ , ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਗਿੱਲ ਮੰਝ ਅਤੇ ਮੁੱਖ ਬੁਲਾਰਾ ਬਲਕਾਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੇਸ਼ ਦੀ ਰਖਿਆ ਲਈ ਫ਼ੌਜ ਵਿਚ ਭਰਤੀ ਹੋਣ ਸਮੇਂ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਹੁੰ ਚੁੱਕੀ ਸੀ ਜਦਕਿ 1984 ਵਿਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ ਰੋਸ ਵਜੋਂ ਅਪਣੀ ਨੌਕਰੀ ਅਤੇ ਪਰਵਾਰਾਂ ਦੀ ਪ੍ਰਵਾਹ ਕੀਤੇ ਬਿਨਾਂ ਹਥਿਆਰਾਂ ਸਮੇਤ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਵਲ ਕੂਚ ਕਰ ਦਿਤਾ। ਸ਼ਹੀਦ ਧਰਮੀ ਫ਼ੌਜੀਆਂ ਦੀ ਯਾਦਗਾਰ ਬਣਾਉਣ, 50 ਹਜ਼ਾਰ ਰੁਪਏ ਜਾਰੀ ਰੱਖਣ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਤੋਂ ਇਲਾਵਾ ਹੋਰ ਮੰਗਾਂ 'ਤੇ ਸਹਿਮਤੀ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਰਹਿੰਦੀ ਮੰਗਾਂ ਤੇ ਕਾਨੂੰਨੀ ਪਹਿਲੂ ਦੀ ਜਾਂਚ ਕਰ ਕੇ ਛੇਤੀ ਹੱਲ ਕੀਤਾ ਜਾਵੇਗਾ।