ਪਿੰਡ ਘਲੋਟੀ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ
Published : Apr 3, 2019, 10:37 am IST
Updated : Apr 6, 2019, 6:20 pm IST
SHARE ARTICLE
Village Ghaloti
Village Ghaloti

ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਅੱਗ ਦਾ ਕਾਰਨ...

ਪਾਇਲ : ਹਲਕਾ ਪਾਇਲ ਵਿਚ ਪੈਂਦੇ ਪਿੰਡ ਘਲੋਟੀ ਦੇ ਸ਼੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪੁਲਿਸ ਵੀ ਮੌਕੇ ਪਰ ਪੁੱਜ ਗਈ ਹੈ।

Gurdwara Sahib Gurudwara Sahib

ਜਾਣਕਾਰੀ ਦਿੰਦਿਆਂ ਐਸਜੀਪੀਸੀ ਦੇ ਸਾਬਕਾ ਉਪ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਸਾਨੂੰ ਸਵੇਰੇ ਤੜਕੇ ਪੰਜ ਵਜੇ ਪਤਾ ਲੱਗਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ ਤਾਂ ਮੈਂ ਮੌਕੇ ਪਰ ਪੁੱਜਾ ਅਤੇ ਦੇਖਿਆ ਕਿ ਤਾਰਾਂ ਦੇ ਸਰਕਟ ਹੋਣ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਕਿਸੇ ਕੰਮ ਲਈ ਬਾਹਰ ਗਏ ਹੋਏ ਸੀ ਅਤੇ ਉਹ ਪਿੰਡ ਦੇ ਹੀ ਕਿਸੇ ਬੱਚੇ ਦੀ ਡਿਊਟੀ ਲਾ ਕੇ ਗਏ ਹੋਏ ਸੀ। ਬੱਚੇ ਨੇ ਦੱਸਿਆ ਕਿ ਮੈਂ ਪਾਠ ਕਰ ਕੇ ਰਾਤ ਘਰ ਚਲਾ ਗਿਆ ਸੀ ਅਤੇ ਜਦੋਂ ਮੈਂ ਸਵੇਰੇ 4.30 ਵਜੇ ਆ ਕੇ ਦੇਖਿਆ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਂਟ ਹੋ ਚੁੱਕੇ ਸਨ।

ਹਰਪਾਲ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਸਾਹਿਬ ਨੂੰ ਵੀ ਦੱਸ ਦਿੱਤਾ ਗਿਆ ਹੈ ਅਤੇ ਹੁਣ ਅੰਗੀਠਾ ਸਾਹਿਬ ਸੰਭਾਲ ਕੇ ਗੁਰੂ ਮੁਰਦਾ ਨਾਲ ਪਾਲਕੀ  ਵਾਲੀ ਗੱਡੀ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੋਬਿੰਦਵਾਲ ਸਾਹਿਬ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਬਾਕੀ ਚਾਰ ਸਰੂਪ ਹਨ, ਉਨ੍ਹਾਂ ਨੂੰ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਭੇਜਿਆ ਜਾਵੇਗਾ ਅਤੇ ਪਸ਼ਚਾਤਾਪ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਹਰਪਾਲ ਸਿੰਘ ਨੇ ਕਿਹਾ ਕਿ ਪਾਠੀ ਸਿੰਘਾਂ ਨੂੰ ਵਾਰ-ਵਾਰ ਅਪੀਲ ਵੀ ਕੀਤੀ ਜਾਂਦੀ ਹੈ ਕਿ ਰਾਤ ਸਮੇਂ ਬਿਜਲੀ ਬੰਦ ਕਰਕੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੂੰ ਵੀ ਚਾਹੀਦਾ ਹੈ ਕਿ ਉਨ੍ਹਾਂ ਨੂੰ ਰਾਤ ਨੂੰ ਗੁਰਦੁਆਰਾ ਸਾਹਿਬ ਵਿਚ ਰਹਿਣਾ ਚਾਹੀਦਾ ਹੈ। ਹਰਪਾਲ ਸਿੰਘ ਨੇ ਕਿਹਾ ਕਿ ਪਾਠੀ ਸਿੰਘ ਅਤੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਵਿਰੁੱਧ ਪੁਲਿਸ ਅਤੇ ਐਸਜੀਪੀਸੀ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਉਨ੍ਹਾਂ ਨੇ ਗਲਤੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement