Panthak News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਸਿੱਖ ਜਥੇਬੰਦੀਆਂ ਦੀ ਮੀਟਿੰਗ
Published : Apr 3, 2025, 11:27 am IST
Updated : Apr 3, 2025, 11:27 am IST
SHARE ARTICLE
Meeting of Sikh organizations to commemorate the 350th martyrdom anniversary of Sri Guru Tegh Bahadur Ji
Meeting of Sikh organizations to commemorate the 350th martyrdom anniversary of Sri Guru Tegh Bahadur Ji

15 ਅਪ੍ਰੈਲ ਤੋਂ 25 ਨਵੰਬਰ ਤਕ ਵਿਸ਼ਵ ਵਿਆਪੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

 

Panthak News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਿੱਖ ਜਥੇਬੰਦੀਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਚ ਬੈਠਕ ਕੀਤੀ। 

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਇਸ ਦੁਨੀਆਂ ਵਿਚ ਇੱਕ ਇਤਿਹਾਸ ਰਚਿਆ। ਇਹ ਸ਼ਹਾਦਤ ਇੱਕੋ ਇੱਕ ਅਜਿਹੀ ਮਿਸਾਲ ਹੈ ਜੋ ਕਿ ਕਿਸੇ ਦੂਜੇ ਧਰਮ ਨੂੰ ਬਚਾਉਣ ਲਈ ਦਿੱਤੀ ਗਈ। ਇਸ ਸ਼ਹਾਦਤ ਬਾਰੇ ਦੇਸ਼ ਦਾ ਹਰ ਬੱਚਾ ਜਾਣਨਾ ਚਾਹੁੰਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਇਹ ਸ਼ਹਾਦਤ ਕਿਉਂ ਦਿੱਤੀ?

ਇਸ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਦਿੱਲੀ ਸਿੱਖ ਕਮੇਟੀ ਨੇ ਵੱਖ-ਵੱਖ ਕਮੇਟੀਆਂ ਨੂੰ ਬੁਲਾ ਕੇ ਇਸ ਦਿਹਾੜੇ ਸਬੰਧੀ ਵਡਮੁੱਲੇ ਵਿਚਾਰ ਲਏ । ਕਿ ਇਸ ਦਿਹਾੜੇ ਨੂੰ ਕਿਸ ਤਰੀਕੇ ਨਾਲ ਮਨਾਇਆ ਜਾਵੇ ਤੇ ਕਿਵੇਂ ਇਸ ਦਾ ਪ੍ਰਸਾਰ ਤੇ ਪ੍ਰਚਾਰ ਕੀਤਾ ਜਾਵੇ। ਤਾਂ ਕਿ ਦੁਨੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਸੰਦੇਸ਼ ਜਾ ਸਕੇ। 

ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਵਿਚਾਰ ਦਿੱਤੇ ਕਿ ਇਸ ਬਾਰੇ ਸਰਕਾਰਾਂ ਨਾਲ ਵੀ ਗੱਲ ਕੀਤੀ ਜਾਵੇ। ਕਿਉਂਕਿ ਪ੍ਰਚਾਰ ਪ੍ਰਸਾਰ ਵਿਚ ਕੇਂਦਰ ਤੇ ਰਾਜ ਸਰਕਾਰਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੁੰਦਾ ਹੈ। 

ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਸਹਿਜ ਪਾਠ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਇਲਮ ਜਿੰਨਾ ਵੀ ਪਤਾ ਹੈ ਉਨ੍ਹਾਂ ਨੂੰ ਸਹਿਜ ਪਾਠ ਦੇ ਨਾਲ ਜੁੜ ਕੇ ਆਪਣੇ ਆਪ ਨੂੰ ਵਡਭਾਗਾ ਬਣਾਉਣਾ ਚਾਹੀਦਾ ਹੈ। ਇਸ ਦੀ ਸਮਾਪਤੀ 25 ਨਵੰਬਰ ਤਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਦਿਨ ਵੱਡੇ ਪੱਧਰ ਉੱਤੇ ਕੀਤੀ ਜਾਵੇਗੀ। ਵਿਸ਼ਵ ਵਿਆਪੀ ਸਿੱਖਾਂ ਨੂੰ ਇਸ ਨਾਲ ਜੋੜਿਆ ਜਾਵੇਗਾ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement