
ਸਿੱਖ ਸੰਗਤਾਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸਿੱਖ ਸੰਗਤਾਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਸੰਗਤਾਂ ਨੇ ਗੁਰਦੁਆਰਾ ਰਾਮਸਰ ਸਾਹਿਬ ਦੇ ਦਰਸ਼ਨ ਕੀਤੇ।
Darbar Sahib
ਦੱਸ ਦਈਏ ਕਿ ਗੁਰਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿੱਥੇ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।
Darbar Sahib
ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਤਰਨ ਦਾ ਆਨੰਦ ਮਾਣਿਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਟਾਹਲੀ ਸਾਹਿਬ ਸੰਤੋਖ ਸਰ ਵਿਖੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ ਕੀਤੇ ਗਏ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਨੂੰ ਮੰਨਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਹਾਜ਼ਰੀ ਨਾ ਮਾਤਰ ਰਹੀ ਅਤੇ ਜਿਆਦਾਤਰ ਸ਼ਰਧਾਲੂਆਂ ਨੇ ਘਰਾਂ ਵਿਚ ਰਹਿ ਕੇ ਗੁਰੂ ਚਰਨਾਂ ’ਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ।