ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ ਮਾਮਲਾ, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਆਦੇਸ਼
Published : May 3, 2022, 11:01 am IST
Updated : May 3, 2022, 11:01 am IST
SHARE ARTICLE
Harjinder Singh Dhami
Harjinder Singh Dhami

ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ।

 

ਅੰਮ੍ਰਿਤਸਰ:  ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲਾ ਸਾਹਮਣੇ ਆਉਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪੜਤਾਲਾਂ ਵਿਭਾਗ ਨੂੰ ਜਾਂਚ ਲਈ ਟੀਮ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ।

Dev DarshanDev Darshan

ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ। ਉਹਨਾਂ ਕਿਹਾ ਕਿ ਜਾਂਚ ਪੜਤਾਲ ਦੀ ਰਿਪੋਰਟ ਮਿਲਣ ਮਗਰੋਂ ਸਬੰਧਤ ਫਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜਤਾਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।

SGPCSGPC

ਉਹਨਾਂ ਦੱਸਿਆ ਇਹ ਕੰਪਨੀ ਚੰਡੀਗੜ੍ਹ ਨਾਲ ਸਬੰਧਤ ਹੈ, ਜੋ ‘ਦੇਵ ਦਰਸ਼ਨ’ ਨਾਂ ਹੇਠ ਅਗਰਬੱਤੀਆਂ ਬਣਾਉਂਦੀ ਹੈ। ਇਸ ਕੰਪਨੀ ਵੱਲੋਂ ਜਪੁਜੀ ਸਾਹਿਬ ਦੇ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਵਾ ਕੇ ਉਹਨਾਂ ’ਤੇ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਕੰਪਨੀ ਵੱਲੋਂ ਅਗਰਬੱਤੀਆਂ ਦੇ ਡੱਬਿਆਂ ਵਿਚ ਗੁਟਕਾ ਸਾਹਿਬ ਪੈਕ ਕਰ ਕੇ ਵੀ ਭੇਜੇ ਜਾ ਰਹੇ ਹਨ। ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਜਿਥੇ ਠੇਸ ਪੁੱਜ ਰਹੀ ਹੈ, ਉਥੇ ਗੁਰਬਾਣੀ ਦਾ ਵੀ ਨਿਰਾਦਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ। ਉਹਨਾਂ ਕਿਹਾ ਕਿ ਰਿਪੋਰਟ ਮਿਲਣ ’ਤੇ ਸ਼੍ਰੋਮਣੀ ਕਮੇਟੀ ਬਣਦੀ ਕਾਰਵਾਈ ਕਰੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement