ਜੂਨ ’84 ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ
Published : Jun 3, 2021, 10:07 am IST
Updated : Jun 3, 2021, 10:23 am IST
SHARE ARTICLE
Sri Akal Takht Sahib
Sri Akal Takht Sahib

ਘੱਲੂਘਾਰੇ ਸਮੇਂ ਗੋਲੀਆਂ ਲੱਗੇ ਸੁਨਹਿਰੀ ਪਤਰੇ ਤੇ ਹੋਰ ਨਿਸ਼ਾਨੀਆਂ ਵੀ ਸੰਗਤ ਲਈ ਜਲਦ ਹੋਣਗੀਆਂ ਸੁਸ਼ੋਭਿਤ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਜੂਨ 1984 (June 1984)’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib)  ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji ) ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।

Akal Takht SahibAkal Takht Sahib

ਇਹ ਵੀ ਪੜ੍ਹੋ:  World Bicycle Day: ਲੰਮੀ ਜ਼ਿੰਦਗੀ ਜਿਊਣ ਲਈ ਸਾਈਕਲ ਨੂੰ ਬਣਾਉ ਅਪਣਾ ਦੋਸਤ

ਇਹ ਫ਼ੈਸਲਾ ਬੀਬੀ ਜਗੀਰ ਕੌਰ (Bibi Jagir Kaur)  ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ (SGPC) ਦੀ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਲਿਆ ਗਿਆ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਉਹ ਰਿਸਦਾ ਜ਼ਖ਼ਮ ਹੈ, ਜੋ 37 ਸਾਲ ਬਾਅਦ ਵੀ ਪੀੜਾਮਈ ਹੈ। ਇਸ ਘੱਲੂਘਾਰੇ ਨਾਲ ਜੁੜੀਆਂ ਮੌਜੂਦ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਅਪਣੀ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ।

Bibi Jagir KaurBibi Jagir Kaur

ਇਹ ਵੀ ਪੜ੍ਹੋ:  ਸਿੱਖਾਂ ਨੂੰ ਕਦੇ ਨਹੀਂ ਭੁੱਲ ਸਕਦਾ ਜੂਨ '84

ਅੰਤਿ੍ਰੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੇਤ ਹੋਰ ਨਿਸ਼ਾਨੀਆਂ ਨੂੰ ਸੰਗਤ ਸਾਹਮਣੇ ਲਿਆਂਦਾ ਜਾਵੇ। ਸ਼ਹੀਦੀ ਹਫ਼ਤੇ ਦੌਰਾਨ ਜ਼ਖ਼ਮੀ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦਵਾਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਵਨ ਸਰੂਪ ’ਚ ਲੱਗੀ ਗੋਲੀ ਨੂੰ ਵੀ ਪ੍ਰਦਰਸ਼ਤ ਕੀਤਾ ਜਾਵੇਗਾ। 

1984 Darbar Sahib1984 Darbar Sahib

ਇਹ ਵੀ ਪੜ੍ਹੋ: ਦੁਨੀਆਂ ਦੇ ਸੱਭ ਤੋਂ ਅਮੀਰ ਸਿੱਖ ਨੇ ਭੇਜੀ ਭਾਰਤ ’ਚ ਆਕਸੀਜਨ

ਫ਼ੌਜੀ ਹਮਲੇ ’ਚ ਸ੍ਰੀ ਦਰਬਾਰ ਸਾਹਿਬ (Sri Darbar Sahib) ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦ ਹੀ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਰਾ ਸਾਹਿਬ ਵਿਚ ਸੁਸ਼ੋਭਿਤ ਕੀਤੇ ਜਾਣਗੇ ਅਤੇ ਇਸ ਨਾਲ ਹੀ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

SGPCSGPC

ਇਹ ਵੀ ਪੜ੍ਹੋ: ਸਿੱਖ ਕੌਮ ਜੂਨ 1984 ਨੂੰ ਕਿਉਂ ਭੁੱਲੇ?

ਥੋੜ੍ਹੇ ਦਿਨਾਂ ਅੰਦਰ ਹੀ ਜੂਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ (Martyrdom Gallery) ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਵਿਚ ਢਹਿ-ਢੇਰੀ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡ-ਅਕਾਰੀ ਮਾਡਲ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਥੇ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਵੀ ਰੂਪਮਾਨ ਕਰਾਂਗੇ। ਫ਼ੌਜ ਦੀਆਂ ਗੋਲੀਆਂ ਦੀ ਗਵਾਹ ਖ਼ਜ਼ਾਨਾ ਡਿਉੜੀ ਨੂੰ ਸੰਭਾਲਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਜੂਨ ’84 ਦੇ ਫ਼ੌਜੀ ਹਮਲੇ ਸਮੇਂ ਸ਼ਹੀਦ ਕੀਤੇ ਗਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਦੇ ਵੇਰਵੇ ਇਕੱਤਰ ਕਰਨ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਂਦਿਆਂ ਇਸ ਦੀ ਭਾਵਨਾ ਅਨੁਸਾਰ ਸ਼ਾਂਤੀ ਵਿਚ ਰਹਿ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement