
ਕਮਲਦੀਪ ਕੌਰ ਨੇ ਘਰੇਲੂ ਕਾਰਨਾਂ ਕਾਰਨ ਚੋਣ ਲੜਨ ਵਿਚ ਅਸਮਰਥਤਾ ਜ਼ਾਹਿਰ ਕੀਤੀ ਹੈ।
ਲੁਧਿਆਣਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਿੱਖ ਜਥੇਬੰਦੀਆਂ ਵਲੋਂ ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਅੱਜ ਉਹਨਾਂ ਨੇ ਸਿੱਖ ਜਥੇਬੰਦੀਆਂ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕਮਲਦੀਪ ਕੌਰ ਨੇ ਘਰੇਲੂ ਕਾਰਨਾਂ ਕਾਰਨ ਚੋਣ ਲੜਨ ਵਿਚ ਅਸਮਰਥਤਾ ਜ਼ਾਹਿਰ ਕੀਤੀ ਹੈ।
ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਮਲਦੀਪ ਕੌਰ ਰਾਜੋਆਣਾ ਨੇ ਲਿਖਿਆ, “ਕੱਲ੍ਹ ਸਾਨੂੰ ਸੰਤ ਸਮਾਜ ਅਤੇ ਬੰਦੀ ਸਿੰਘ ਪਰਿਵਾਰਾਂ ਵੱਲੋਂ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਬੇਨਤੀ ਕੀਤੀ ਗਈ ਸੀ। ਅਸੀਂ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਚੋਣਾਂ ਲੜਨ ਤੋਂ ਅਸਮਰੱਥਾ ਪ੍ਰਗਟ ਕਰਦੇ ਹਾਂ। ਸਾਰਿਆਂ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦਾ ਅਸੀਂ ਧੰਨਵਾਦ ਕਰਦੇ ਹਾਂ”।
Kamaldeep Kaur refuses to contest Sangrur by-election
ਦੱਸ ਦੇਈਏ ਕਿ ਬੀਤੇ ਦਿਨ ਕਮਲਦੀਪ ਕੌਰ ਨੇ ਕਿਹਾ ਸੀ ਕਿ ਉਹ ਪੰਥ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ ਅਤੇ ਪੰਥ ਦਾ ਹਰ ਫੈਸਲਾ ਸਿਰ ਮੱਥੇ ਹੈ ਪਰ ਉਹ ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਹੀ ਅੰਤਿਮ ਫੈਸਲਾ ਲੈਣਗੇ।