Bhai Inderjit Singh Death news: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦਾ ਦਿਹਾਂਤ
Published : Jun 3, 2025, 11:05 am IST
Updated : Jun 3, 2025, 11:05 am IST
SHARE ARTICLE
Hazuri Raagi Bhai Inderjit Singh death news
Hazuri Raagi Bhai Inderjit Singh death news

Bhai Inderjit Singh Death news: ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਨਿਭਾਈ ਸੇਵਾ

Hazuri Raagi Bhai Inderjit Singh death news : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ। ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਇੰਦਰਜੀਤ ਸਿੰਘ ਨੇ ਲੰਮਾ ਸਮਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜੋ ਕਿ ਪ੍ਰੇਰਣਾਸਰੋਤ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਇੰਦਰਜੀਤ ਸਿੰਘ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement