ਘਿਰਦਾ ਨਜ਼ਰ ਆ ਰਿਹੈ ਅਕਾਲੀ ਦਲ ਬਾਦਲ
Published : Jul 3, 2018, 10:10 am IST
Updated : Jul 3, 2018, 11:44 am IST
SHARE ARTICLE
Prof Sadhu Singh
Prof Sadhu Singh

ਅਕਾਲੀ ਦਲ ਬਾਦਲ ਵਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੇ ਸਾਹਮਣੇ ਆਉਣ ਦੇ ਬਾਵਜੂਦ ਧਾਰੀ ਹੈਰਾਨੀਜਨਕ ਚੁੱਪੀ ਅਤੇ ਆਮ ਲੋਕਾਂ......

ਕੋਟਕਪੂਰਾ : ਅਕਾਲੀ ਦਲ ਬਾਦਲ ਵਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੇ ਸਾਹਮਣੇ ਆਉਣ ਦੇ ਬਾਵਜੂਦ ਧਾਰੀ ਹੈਰਾਨੀਜਨਕ ਚੁੱਪੀ ਅਤੇ ਆਮ ਲੋਕਾਂ ਦਾ ਧਿਆਨ ਹਟਾਉਣ ਲਈ ਨਸ਼ਿਆਂ ਵਿਰੁਧ ਸ਼ੁਰੂ ਕੀਤਾ ਪੈਦਲ ਰੋਸ ਮਾਰਚ ਅਕਾਲੀਆਂ 'ਤੇ ਹੀ ਭਾਰੂ ਪੈਂਦਾ ਨਜ਼ਰ ਆ ਰਿਹਾ ਹੈ। ਇਕ ਪਾਸੇ ਸੋਸ਼ਲ ਮੀਡੀਆ ਰਾਹੀਂ ਅਕਾਲੀਆਂ ਦੀ ਦੁਰਗਤ ਕਰਨ ਵਾਲੇ ਲੋਕ ਕਾਫ਼ੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਲੋਂ ਵੱਖੋ-ਵਖਰੇ ਬਿਆਨ ਜਾਰੀ ਕਰਦਿਆਂ ਬਾਦਲ ਦਲ ਦੇ ਆਗੂਆਂ ਨੂੰ ਕੁੱਝ ਸੁਆਲ ਪੁੱਛੇ ਹਨ,

Kushaldeep Singh DhillonKushaldeep Singh Dhillon

ਜੋ ਅਕਾਲੀ ਆਗੂਆਂ ਲਈ ਭਵਿੱਖ 'ਚ ਸਿਰਦਰਦੀ ਅਤੇ ਪ੍ਰੇਸ਼ਾਨੀ ਦਾ ਸਬੱਬ ਬਣਨਗੇ। ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਲਗਾਤਾਰ ਦਸ ਸਾਲ ਨਸ਼ਾ ਤਸਕਰੀ ਅਤੇ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਨੂੰ ਹੁਣ ਇਸ ਤਰ੍ਹਾਂ ਦੇ ਗੁਮਰਾਹਕੁਨ ਰੋਸ ਮਾਰਚ ਕਰਨ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਪੁਛਿਆ ਕਿ ਨਸ਼ਾ ਤਸਕਰੀ 'ਚ ਨਾਂ ਜਨਤਕ ਹੋਣ ਦੇ ਬਾਵਜੂਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੇ ਉਨ੍ਹਾਂ ਅਕਾਲੀ ਆਗੂਆਂ ਵਿਰੁਧ ਕਾਰਵਾਈ ਕਿਉਂ ਨਾ ਕੀਤੀ?

Kultar Singh SandhwanKultar Singh Sandhwan

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਪੈਸ਼ਲ ਇਨਵਾਈਟੀ ਮੈਂਬਰ ਮਹਾਸ਼ਾ ਲਖਵੰਤ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਲਗਾਤਾਰ ਦਸ ਸਾਲ ਅਕਾਲੀ ਆਗੂਆਂ ਨੇ ਨਸ਼ਾ ਤਸਕਰੀ, ਗੁੰਡਾਗਰਦੀ, ਧੱਕੇਸ਼ਾਹੀ ਅਤੇ ਬੇਰੁਜ਼ਗਾਰ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਤੇ ਹੁਣ ਡਰਾਮੇਬਾਜ਼ੀ ਕਰ ਕੇ ਪਤਾ ਨਹੀਂ ਕੀ ਸੁਨੇਹਾ ਦੇਣਾ ਚਾਹੁੰਦੇ ਹਨ।

Mahasa Lakhwant Singh BrarMahasa Lakhwant Singh Brar

 ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਸਿੰਥੈਟਿਕ ਨਸ਼ਿਆਂ ਦੇ ਨਾਲ-ਨਾਲ ਹੈਰੋਇਨ, ਸਮੈਕ, ਚਿੱਟਾ ਵਰਗੇ ਨਸ਼ੇ ਪੰਜਾਬ 'ਚ ਲਿਆਉਣ ਵਾਲੇ ਤੇ ਨੌਜਵਾਨਾ ਨੂੰ ਨਸ਼ਿਆਂ 'ਚ ਗ੍ਰਸਤ ਕਰਨ ਵਾਲਿਆਂ ਦੇ ਨਾਂ ਸੋਸ਼ਲ ਮੀਡੀਆ ਰਾਹੀਂ ਜਨਤਕ ਹੋਣ ਦੇ ਬਾਵਜੂਦ ਉਨ੍ਹਾਂ ਵਿਰੁਧ ਕਾਰਵਾਈ ਕਰਨੀ ਚਾਹੀਦੀ ਸੀ, ਫਿਰ ਭਾਵੇਂ ਉਹ ਇਸ ਤਰ੍ਹਾਂ ਦੀਆਂ ਜਿੰਨੀਆਂ ਮਰਜ਼ੀ ਡਰਾਮੇਬਾਜ਼ੀਆਂ ਕਰਦੇ ਰਹਿੰਦੇ। ਜ਼ਿਕਰਯੋਗ ਹੈ ਕਿ ਕਾਂਗਰਸ ਅਤੇ 'ਆਪ' ਵਾਲਿਆਂ ਨੇ ਸੋਸ਼ਲ ਮੀਡੀਆ ਰਾਹੀਂ ਨਸ਼ਾ ਤਸਕਰੀ ਕਰਵਾਉਣ ਵਾਲੇ ਅਕਾਲੀ ਆਗੂਆਂ ਦੇ ਨਾਂ ਵੀ ਜਨਤਕ ਕੀਤੇ ਹਨ ਪਰ ਕਿਸੇ ਅਕਾਲੀ ਆਗੂ ਨੇ ਅਜੇ ਤਕ ਉਨ੍ਹਾਂ ਦਾ ਜਵਾਬ ਦੇਣ ਦੀ ਜੁਰਅੱਤ ਨਹੀਂ ਵਿਖਾਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement