ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਮੁਲਾਜ਼ਮਾਂ ਨੂੰ ਚੇਤਾਵਨੀ
Published : Jul 3, 2020, 7:33 am IST
Updated : Jul 3, 2020, 7:33 am IST
SHARE ARTICLE
Gurudwara Keshgarh Sahib
Gurudwara Keshgarh Sahib

ਗੁਰਦਵਾਰਾ ਪ੍ਰਬੰਧਾਂ ਦੀ ਬਦਨਾਮੀ ਦਾ ਕਾਰਨ ਬਣਨ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ:  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਚ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂ, ਅਨੁਸ਼ਾਸਨਹੀਣਤਾ, ਭ੍ਰਿਸ਼ਟਾਚਾਰ ਅਤੇ ਮਰਿਆਦਾ ਦੀ ਉਲੰਘਣਾ ਨੂੰ ਭਵਿੱਖ ਵਿਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੀਆਂ ਸੱਚੀਆਂ-ਸੁੱਚੀਆਂ ਭਾਵਨਾਵਾਂ ਅਨੁਸਾਰ ਪਾਰਦਰਸ਼ੀ, ਜਵਾਬਦੇਹ ਅਤੇ ਗੁਰਮਤਿ ਮੁਤਾਬਕ ਸੁਚਾਰੂ ਪ੍ਰਬੰਧ ਦੇਣ ਲਈ ਵਚਨਬੱਧ ਹੈ।

ANANDPUR SAHIB ANANDPUR SAHIB

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਆਏ ਮੈਨੇਜਰ ਸ. ਗੁਰਦੀਪ ਸਿੰਘ ਕੰਗ ਦੀ ਸਟਾਫ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਸ਼ੱਕ ਗੁਰਦੁਆਰਾ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਹੈ ਪਰ ਸਮੇਂ-ਸਮੇਂ ਜਦੋਂ ਵੀ ਮਨੁੱਖਤਾ 'ਤੇ ਕੋਈ ਬਿਪਤਾ ਤੇ ਆਫ਼ਤ ਆਈ ਤਾਂ ਸ਼੍ਰੋਮਣੀ ਕਮੇਟੀ ਨੇ ਅੱਗੇ ਹੋ ਕੇ ਰਾਹਤ ਕਾਰਜਾਂ ਵਿਚ ਭੂਮਿਕਾ ਨਿਭਾਈ ਹੈ।

SGPCSGPC

ਕੋਰੋਨਾ ਵਾਇਰਸ ਦੌਰਾਨ ਤਾਲਾਬੰਦੀ ਦੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਨੇ ਲੱਖਾਂ ਲੋੜਵੰਦ ਲੋਕਾਂ ਤਕ ਲੰਗਰ ਪਹੁੰਚਾਉਣ ਦੀ ਜੋ ਭੂਮਿਕਾ ਨਿਭਾਈ ਉਸ ਦੀ ਪ੍ਰਸ਼ੰਸਾ ਵਿਸ਼ਵ ਪੱਧਰ ਤਕ ਹੋਈ ਹੈ ਪਰ ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੁੱਝ ਮੁਲਾਜ਼ਮਾਂ ਦੀ ਅਨੈਤਿਕ ਕਾਰਵਾਈ ਗੁਰਦੁਆਰਾ ਪ੍ਰਬੰਧਾਂ ਦੀ ਬਦਨਾਮੀ ਦਾ ਕਾਰਨ ਬਣੀ ਜੋ ਕਿ ਬਹੁਤ ਦੁਖਦਾਈ ਹੈ।

SGPC SGPC

ਉਨ੍ਹਾਂ ਸਪੱਸ਼ਟ ਕੀਤਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਪ੍ਰਬੰਧ ਦੀ ਬਦਨਾਮੀ ਦਾ ਕਾਰਨ ਬਣੇ ਦੋਸ਼ੀ ਮੁਲਾਜ਼ਮਾਂ ਵਿਰੁਧ ਤੁਰਤ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ ਅਤੇ ਹੁਣ ਤਕ ਪੜਤਾਲੀਆ ਰੀਪੋਰਟ ਅਨੁਸਾਰ ਲਗਭਗ 50 ਹਜ਼ਾਰ 600 ਰੁਪਏ ਦੀ ਬੇਨਿਯਮੀ ਸਾਹਮਣੇ ਆਈ ਹੈ ਜਦੋਂਕਿ ਵਿਸਥਾਰਤ ਜਾਂਚ ਅਜੇ ਜਾਰੀ ਹੈ।

Langar StoreLangar Store

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਾਰੇ ਪਹਿਲੂਆਂ ਤੋਂ ਵਿਸਥਾਰਤ ਪੜਤਾਲ ਤੋਂ ਬਾਅਦ ਜੋ ਵੀ ਸੱਚਾਈ ਸਾਹਮਣੇ ਆਵੇਗੀ ਉਸ ਅਨੁਸਾਰ ਦੋਸ਼ੀਆਂ ਵਿਰੁਧ ਮਿਸਾਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਗਿਆਨੀ ਰਘਬੀਰ ਸਿੰਘ ਨੇ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਸਖ਼ਤ ਲਹਿਜੇ ਵਿਚ ਚਿਤਾਵਨੀ ਵੀ ਦਿਤੀ ਕਿ ਸਾਰੇ ਮੁਲਾਜ਼ਮ ਸੇਵਾ ਨਿਯਮਾਂ ਅਤੇ ਮਰਿਆਦਾ ਵਿਚ ਰਹਿ ਕੇ ਡਿਊਟੀ ਕਰਨ ਦੇ ਪਾਬੰਦ ਬਣ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement