
ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਨੂੰ ਮਿਲੇਗੀ ਸਖ਼ਤ ਸਜ਼ਾ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਪ੍ਰਬੰਧਾਂ ’ਚ ਬੇਨਿਯਮੀਆਂ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸਾਹਮਣੇ ਆਈਆਂ ਇਨ੍ਹਾਂ ਬੇਨਿਯਮੀਆਂ ਦੀ ਕਮੇਟੀ ਦੇ ਫਲਾਇੰਗ ਵਿਭਾਗ ਵਲੋਂ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਜਲਦ ਆਵੇਗੀ। ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ
ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਹੁਣ ਸ਼੍ਰੋਮਣੀ ਕਮੇਟੀ ਹਰ ਕੰਮ ਉਨ੍ਹਾਂ ਨੂੰ ਪੁੱਛ ਕੇ ਕਰੇਗੀ? ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਬਾਰੇ ਗੱਲ ਕਰਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਪਰ ਕੀ ਹੁਣ ਅਸੀਂ ਗੁਰੂ ਰਾਮਦਾਸ ਜੀ ਦੇ ਦਰ ’ਤੇ ਵੀ ਕਿੰਤੂ-ਪ੍ਰੰਤੂ ਕਰਾਂਗੇ। ਜਿਥੇ ਵੀ ਬੇਨਿਯਮੀਆਂ ਸਾਹਮਣੇ ਆਉਣਗੀਆਂ, ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਨ੍ਹਾਂ ਕੁਤਾਹੀਆਂ ਬਾਰੇ ਗੱਲ ਕਰਨ ਲਈ ਕਮੇਟੀ ਦੇ ਲਗਭਗ 150 ਮੈਂਬਰ ਬੈਠੇ ਹਨ।
ਇਹ ਵੀ ਪੜ੍ਹੋ: ਫੁੱਟਬਾਲ ਤੇ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਧਾਮੀ ਨੇ ਦਸਿਆ ਕਿ ਕਮੇਟੀ ਪਿਛਲੇ 6 ਮਹੀਨਿਆਂ ਤੋਂ ਯਤਨਸ਼ੀਲ ਹੈ। ਕਮੇਟੀ ਵਲੋਂ ਅਪਣਾ ਚੈਨਲ ਸ਼ੁਰੂ ਕਰਨ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਖਿੜੇ-ਮੱਥੇ ਜਥੇਦਾਰ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।