
ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਲੀ ਕਮੇਟੀ ਦੇ ਅਦਾਰਿਆਂ 'ਚ ਬੇਨਿਯਮੀਆਂ ਦੀ...
ਨਵੀਂ ਦਿੱਲੀ, 2 ਅਗੱਸਤ (ਸੁਖਰਾਜ ਸਿੰਘ): ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਲੀ ਕਮੇਟੀ ਦੇ ਅਦਾਰਿਆਂ 'ਚ ਬੇਨਿਯਮੀਆਂ ਦੀ ਜਾਂਚ ਲਈ ਕਮੇਟੀ ਗਠਤ ਕਰਨ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਨ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤੇ ਗੁਨਾਹ ਸੰਗਤ ਸਾਹਮਣੇ ਆ ਜਾਣਗੇ।
Photo
'ਜਥੇਦਾਰ' ਵਲੋਂ ਲਿਖੇ ਪੱਤਰ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਇਸ ਜਾਂਚ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਤੇ ਉਹ ਜਾਂਚ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਗੁਰਦਵਾਰਾ ਬਾਲਾ ਸਾਹਿਬ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਹਸਪਤਾਲ ਤੇ ਦਿੱਲੀ ਕਮੇਟੀ ਦੇ ਸਾਰੇ ਅਦਾਰਿਆਂ 'ਚ ਬੇਨਿਯਮੀਆਂ ਦੀ ਜਾਂਚ ਕਰਵਾਏ ਜਾਣ ਲਈ ਪੂਰੀ ਤਰ੍ਹਾਂ ਰਾਜ਼ੀ ਹਨ ਤੇ ਇਸ ਵਾਸਤੇ ਆਪ ਸਹਿਯੋਗ ਦੇਣਗੇ। ਸ. ਸਿਰਸਾ ਨੇ ਕਿਹਾ ਕਿ ਪਹਿਲਾਂ ਵੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਕੁੱਝ ਘਪਲੇ ਬੇਕਨਾਬ ਕੀਤੇ ਸਨ ਜਿਸ ਕਾਰਨ ਸ. ਜੀ. ਕੇ. ਨੂੰ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਪਿਆ ਸੀ।