ਬਾਦਲ ਪਰਵਾਰ ਸਿੱਖ ਕੌਮ ਦਾ ਦੁਸ਼ਮਣ ਤੇ ਬੇਅਦਬੀਆਂ ਦਾ ਦੋਸ਼ੀ : ਮਾਨ
Published : Sep 3, 2018, 8:38 am IST
Updated : Sep 3, 2018, 8:38 am IST
SHARE ARTICLE
Simranjit Singh Mann while addressing the Rally
Simranjit Singh Mann while addressing the Rally

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਕਾਰਕੁਨਾਂ ਦੀ ਪੰਜਾਬ ਤੇ ਸਿੱਖ ਮਸਲਿਆਂ ਬਾਰੇ ਲਾਮਬੰਦੀ ਲਈ ਅਮਨ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਗਈ..............

ਮੁਕੇਰੀਆਂ : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਕਾਰਕੁਨਾਂ ਦੀ ਪੰਜਾਬ ਤੇ ਸਿੱਖ ਮਸਲਿਆਂ ਬਾਰੇ ਲਾਮਬੰਦੀ ਲਈ ਅਮਨ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਪਾਰਟੀ ਦੇ ਹਲਕਾ ਇੰਚਾਰਜ ਗੁਰਵਤਨ ਸਿੰਘ ਮੁਲਤਾਨੀ ਦੀ ਅਗਵਾਈ 'ਚ ਹੋਈ ਇਸ ਰੈਲੀ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਬਾਦਲਕੇ ਸਿੱਖਾਂ ਦੇ ਦੁਸ਼ਮਣ ਹਨ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਬਾਦਲ ਪਰਵਾਰ ਨੇ ਸੌਦਾ ਸਾਧ ਨਾਲ ਮਿਲ ਕੇ ਕਰਵਾਈਆਂ ਹਨ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਇਨ੍ਹਾਂ ਬੇਅਦਬੀਆਂ ਅਤੇ ਬਰਗਾੜੀ ਵਿਚ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਚਲਾਈ ਗੋਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਸਮੇਤ ਹੋਰਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਤੁਰਤ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਲੋਕਾਂ ਨੂੰ ਬਾਦਲ ਪਰਵਾਰ ਦਾ ਪਿੰਡਾਂ ਵਿਚ ਭੋਗਾਂ ਜਾਂ ਹੋਰ ਸਮਾਗਮ ਵਿਚ ਪੁੱਜਣ 'ਤੇ ਜ਼ਲੀਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਲਈ ਬਾਦਲ ਪਰਵਾਰ ਘਾਤਕ ਹੈ। 

ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਗੁਰਵਤਨ ਸਿੰਘ ਮੁਲਤਾਨੀ ਨੇ ਆਈਆਂ ਸੰਗਤਾਂ ਤੇ ਪਾਰਟੀ ਪ੍ਰਧਾਨ ਸਿਮਰਰਨਜੀਤ ਸਿੰਘ ਮਾਨ ਦਾ ਧਨਵਾਦ ਕਰਦਿਆਂ ਕਿਹਾ ਕਿ ਲੋਕ ਹੁਣ ਬੇਅਦਬੀ ਮਾਮਲਿਆਂ 'ਚ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਹਨ, ਕਿਉਂਕਿ ਉਨ੍ਹਾਂ ਨੂੰ ਮੌਜੂਦਾ ਸਰਕਾਰਾਂ ਤੋਂ ਮਸਲਿਆਂ ਦੇ ਹੱਲ ਦੀ ਆਸ ਨਹੀਂ ਹੈ। ਸਿੱਖ ਮਸਲਿਆਂ ਨੂੰ ਹਮੇਸ਼ਾ ਤੋਂ ਅਣਗੋਲਿਆ ਕੀਤਾ ਜਾਂਦਾ ਰਿਹਾ ਹੈ ਅਤੇ ਹਲਕੇ ਅੰਦਰ ਉਹ ਪਾਰਟੀ ਕਾਰਕੁਨਾਂ ਦੀ ਲਾਮਬੰਦੀ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement