
40 ਟਨ ਫੁੱਲਾਂ ਨਾਲ ਸਜਾਇਆ ਗਿਆ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਕਰਨ ਲਈ 100 ਤੋਂ ਵੱਧ ਕਾਰੀਗਰ ਕੰਮ ਕਰ ਰਹੇ ਹਨ। ਸਜਾਵਟ ਲਈ ਭਾਰਤੀ ਫੁੱਲਾਂ ਤੋਂ ਇਲਾਵਾ ਵਿਦੇਸ਼ੀ ਫੁੱਲ ਵੀ ਮੰਗਵਾਏ ਗਏ ਹਨ।
ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਆਪਣਾ ਜੀਵਨ ਸਿੱਖ ਧਰਮ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਬਣੇ।
ਬਾਅਦ ਵਿੱਚ ਇਸ ਸਬੰਧ ਵਿੱਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਹੁਕਮ ਜਾਰੀ ਕੀਤਾ ਕਿ ਸਾਰੇ ਸਿੱਖ ਹੁਣ ਗੁਰੂ ਗ੍ਰੰਥ ਸਾਹਿਬ ਨੂੰ ਮੰਨਣਗੇ। ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੇ ਪ੍ਰਕਾਸ਼ 'ਤੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਪਾਠ ਆਰੰਭ ਕੀਤਾ।