ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਕੈਪਟਨ ਦਾ ਸੱਦਾ ਸਵੀਕਾਰਿਆ
Published : Oct 3, 2019, 5:08 pm IST
Updated : Oct 3, 2019, 5:08 pm IST
SHARE ARTICLE
President and Prime Minister will attend the 550th Prakash Purb celebrations
President and Prime Minister will attend the 550th Prakash Purb celebrations

ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ 'ਚ ਹੋਣਗੇ ਸ਼ਾਮਲ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ। ਦੋ ਵੱਖੋ-ਵੱਖਰੀਆਂ ਮਿਲਣੀਆਂ ਵਿਚ ਮੁੱਖ ਮੰਤਰੀ ਨੇ ਦੋਵਾਂ ਸਖਸ਼ੀਅਤਾਂ ਨੂੰ ਸੱਦਾ ਦਿੰਦਿਆਂ ਇਨਾਂ ਵੱਡੇ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

President and Prime Minister will be attend the 550th Prakash Purb celebrationsPresident and Prime Minister will be attend the 550th Prakash Purb celebrations

ਇਸ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਵਲੋਂ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਸ਼ਾਮਲ ਹੋਣ ਦੇ ਸੱਦਾ ਪੱਤਰ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਦੇ ਦੌਰੇ ਦੇ ਪ੍ਰੋਗਰਾਮ ਨੂੰ ਅੰਤਮ ਰੂਪ ਪਾਕਿਸਤਾਨ ਵਾਲੇ ਪਾਸਿਉਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਪ੍ਰੋਗਰਾਮ ਨੂੰ ਤੈਅ ਕਰਨ ਤੋਂ ਬਾਅਦ ਦਿੱਤਾ ਜਾਵੇਗਾ। ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਸਮਾਗਮਾਂ ਦਾ ਵਿਸਥਾਰਤ ਅਧਿਕਾਰਤ ਪ੍ਰੋਗਰਾਮ ਸਾਂਝਾ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਰੁਝੇਵਿਆਂ ਅਨੁਸਾਰ ਸਮਾਗਮਾਂ ਵਿਚ ਸ਼ਮੂਲੀਅਤ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ ’ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੁੱਲਣ ਦੇ ਉਦਘਾਟਨੀ ਸਮਾਗਮ ਅਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿਚ ਜ਼ਰੂਰ ਸ਼ਾਮਲ ਹੋਣ।

President and Prime Minister will be attend the 550th Prakash Purb celebrationsPresident and Prime Minister will be attend the 550th Prakash Purb celebrations

ਮੁੱਖ ਮੰਤਰੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜੱਥੇ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਜੋ ਜੱਥੇ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲਈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬੇਨਤੀ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਹੁਣ ਪਾਕਿਸਤਾਨ) ਜਾਣ ਵਾਲੇ ਵਿਸ਼ੇਸ਼ ਸਰਵ ਪਾਰਟੀ ਜੱਥੇ ਨੂੰ ਰਾਜਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ ’ਤੇ ਦਖਲ ਦੇਣ। ਉਨਾਂ ਬੇਨਤੀ ਕੀਤੀ ਕਿ 30 ਅਕਤੂਬਰ ਤੋਂ 3 ਨਵੰਬਰ 2019 ਤਕ 21 ਵਿਅਕਤੀਆਂ ਦੇ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਅੰਮ੍ਰਿਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ। ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।

President and Prime Minister will be attend the 550th Prakash Purb celebrationsPresident and Prime Minister will be attend the 550th Prakash Purb celebrations

ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ.ਐਸ. ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਰਸਮੀ ਤੌਰ ’ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ। ਸੂਬਾ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ 2019 ਤੱਕ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਉਪਰੰਤ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ, ਜਿਵੇਂ ਕਿ ਪਿੱਛੇ ਹੁੰਦਿਆਂ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਸਰਵ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement