
ਹਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ ਐਤਵਾਰ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ
ਮਿਲਾਨ, 2 ਅਕਤੂਬਰ (ਦਲਜੀਤ ਮੱਕੜ): ਇਟਲੀ ਦੇ ਸ਼ਹਿਰ ਲਵੀਨੀਉ 'ਚੋਂ ਸਾਂਝੀਵਾਲਤਾ ਦਾ ਉਪਦੇਸ਼ ਦੇ ਰਹੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਉ ਦੀਆਂ ਸੰਗਤਾਂ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖ਼ੁਸ਼ੀਆਂ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਸਿੱਖ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ | ਦਸਣਯੋਗ ਹੈ ਕਿ ਹਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ ਐਤਵਾਰ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ ਜਿਨ੍ਹਾਂ ਵਿਚ ਇਟਲੀ ਦੇ ਵੱਖ-ਵੱਖ ਹਿੱਸਿਆ ਤੋ ਸੰਗਤਾਂ ਪਹੁੰਚਦੀਆਂ ਹਨ ਤੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੀਆਂ ਹਨ |
ਪੰਜ ਨਿਸ਼ਾਨਚੀ ਸਿੰਘਾਂ, ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਉਪਰੰਤ ਲਵੀਨੀਉ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਪੜਾਅ ਉਪਰੰਤ ਸਟੇਸ਼ਨ ਵਾਲੇ ਮੇਨ ਚੌਕ ਵਿਚ ਖੁਲ੍ਹੇ ਪੰਡਾਲ ਸਜਾਏ ਗਏ | ਇਸ ਮੌਕੇ ਪੰਜਾਬ ਤੋ ਵਿਸ਼ੇਸ਼ ਤੌਰ 'ਤੇ ਪੁੱਜੇ ਢਾਡੀ ਜਤਿੰਦਰ ਸਿੰਘ ਨੂਰਪੁਰੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ ਗਿਆ |
ਇਟਲੀ-1