550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵਲੋਂ ਇਕ ਹੋਰ ਵੱਡਾ ਤੋਹਫ਼ਾ
Published : Nov 3, 2019, 3:49 pm IST
Updated : Nov 3, 2019, 3:49 pm IST
SHARE ARTICLE
1500 buses to ply daily from 5th-12th November
1500 buses to ply daily from 5th-12th November

ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਰੋਜ਼ਾਨਾ 1500 ਬਸਾਂ ਮੁਫ਼ਤ ਚੱਲਣਗੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

1500 buses to ply daily from 5th-12th November1500 buses to ply daily from 5th-12th November

ਚੰਨੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ 'ਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤਹਿਤ 5 ਤੋਂ 12 ਨਵੰਬਰ ਤਕ ਹਰ ਰੋਜ਼ 1500 ਬਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ।

1500 buses to ply daily from 5th-12th November1500 buses to ply daily from 5th-12th November

ਉਨ੍ਹਾਂ ਦਸਿਆ ਕਿ ਕਿਥੋਂ ਕਿਹੜੀਆਂ ਬਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੁਸਾਰ ਬਸਾਂ ਅਲਾਟ ਕੀਤੀਆਂ ਗਈਆਂ ਹਨ।

Sultanpur Lodhi to be draped in whiteSultanpur Lodhi Gurudwara

ਚੰਨੀ ਨੇ ਦਸਿਆ ਕਿ 550 ਸਾਲਾ ਪ੍ਰਕਾਸ਼ ਪੁਰ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਇਕ ਟੋਲ ਫਰੀ ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ।550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਿਲ ਕਰਨ ਲਈ ਟੋਲ ਫ਼ਰੀ ਨੰਬਰ 1800-180-0550 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਹ ਟੋਲ ਫਰੀ ਨੰਬਰ ਚੌਵੀ ਘੰਟੇ ਚਾਲੂ ਹੈ।

1500 buses to ply daily from 5th-12th November1500 buses to ply daily from 5th-12th November

ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਮਾਲਵਿੰਦਰ ਸਿੰਘ ਅਤੇ ਟ੍ਰਾਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement