ਅਮਰੀਕਾ ਤੇ ਕੈਨੇਡਾ ਦੇ ਸਿੱਖ ਸ਼ਰਧਾਲੂਆਂ ਨੂੰ ਮੁਫ਼ਤ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਸਵਾਗਤ
Published : Nov 3, 2024, 7:54 am IST
Updated : Nov 3, 2024, 7:54 am IST
SHARE ARTICLE
Welcome to Pakistan's decision to give free visas to Sikh pilgrims from America and Canada
Welcome to Pakistan's decision to give free visas to Sikh pilgrims from America and Canada

ਫ਼ਿਲਹਾਲ ਭਾਰਤੀ ਸਿੱਖਾਂ ਨੂੰ ਨਹੀਂ ਮਿਲੇਗੀ ਇਹ ਛੋਟ

Welcome to Pakistan's decision to give free visas to Sikh pilgrims from America and Canada: ਅਮਰੀਕਾ ਸਥਿਤ ਇਕ ਪ੍ਰਮੁੱਖ ਪੰਜਾਬੀ ਸੰਗਠਨ ਦੇ ਆਗੂ ਨੇ ਅਮਰੀਕਾ, ਬਰਤਾਨੀਆਂ ਅਤੇ ਕੈਨੇਡਾ ਵਿਚ ਰਹਿ ਰਹੇ ਸਿੱਖਾਂ ਨੂੰ 30 ਮਿੰਟ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦੇਣ ਦੇ ਪਾਕਿਸਤਾਨ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

 ਹਾਲਾਂਕਿ, ਅਜੇ ਤਕ ਭਾਰਤੀ ਸਿੱਖਾਂ ਲਈ ਇਹ ਵੀਜ਼ਾ ਸਹੂਲਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਹੱਦ ਪਾਰ ਵਪਾਰ ਨੂੰ ਸਹੂਲਤਜਨਕ ਬਣਾਉਣ ਲਈ ਵਾਹਗਾ ਬਾਰਡਰ ਕਰਾਸਿੰਗ ਨੂੰ ਮੁੜ ਖੋਲ੍ਹਣ।

ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਲ ਕਿਹਾ ਸੀ ਕਿ ਅਮਰੀਕਾ, ਬਰਤਾਨੀਆਂ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦਿਤਾ ਜਾਵੇਗਾ।

ਨਕਵੀ ਦੀ ਇਹ ਟਿਪਣੀ ਵੀਰਵਾਰ ਨੂੰ ਲਾਹੌਰ ਵਿਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫਦ ਨਾਲ ਮੁਲਾਕਾਤ ਤੋਂ ਬਾਅਦ ਆਈ ਹੈ। ਇਕ ਬਿਆਨ ਵਿਚ ਚਾਹਲ ਨੇ ਗ੍ਰਹਿ ਮੰਤਰੀ ਦੀ ਟਿਪਣੀ ਦਾ ਹਵਾਲਾ ਦਿੰਦੇ ਹੋਏ ਇਸ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਵੀਜ਼ਾ ਅਰਜ਼ੀ ਪ੍ਰਕਿਰਿਆ ਵਿਚ ਢਿੱਲ ਮਿਲੀ ਹੈ। ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਨੂੰ ਸਰਹੱਦ ਪਾਰ ਵਪਾਰ ਲਈ ਵਾਹਗਾ ਸਰਹੱਦ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਆਪਸੀ ਆਰਥਕ ਵਿਕਾਸ ਦੀ ਦਿਸ਼ਾ ਵਿਚ ਇਕ ਉਚਿਤ ਕਦਮ ਹੋਵੇਗਾ।           
(ਪੀਟੀਆਈ)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement