ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ 
Published : Nov 3, 2025, 6:42 am IST
Updated : Nov 3, 2025, 7:58 am IST
SHARE ARTICLE
Shiromani Gurdwara Parbandhak Committee new president Election
Shiromani Gurdwara Parbandhak Committee new president Election

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਦੇ ਨਾਂ 'ਤੇ ਸਹਿਮਤੀ ਪ੍ਰਗਟਾਈ

Shiromani Gurdwara Parbandhak Committee new president Election: ਅਕਾਲੀ ਦਲ ਨੇ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ’ਤੇ ਮੋਹਰ ਲਗਾ ਦਿਤੀ ਹੈ। ਐਡਵੋਕੇਟ ਧਾਮੀ ਅੱਜ ਹੋਣ ਵਾਲੀ ਐਸਜੀਪੀਸੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਦਾ ਚਿਹਰਾ ਹੋਣਗੇ। ਇਹ ਚੋਣ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਜਾਵੇਗੀ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਰੇ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ’ਚ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦਿਆਂ ਦੀ ਚੋਣ ਕੀਤੀ ਜਾਵੇਗੀ। ਪਿਛਲੇ ਸਾਲ ਕੁਲ 146 ਮੈਂਬਰ ਸਨ ਅਤੇ ਇਨ੍ਹਾਂ ਵਿਚੋਂ ਕੱੁਝ ਮੈਂਬਰ ਅਕਾਲ ਚਲਾਣਾ ਕਰ ਗਏ ਹਨ। ਸੋ ਇਸ ਵਾਰ ਇਹ ਵੇਖਣਾ ਹੋਵੇਗਾ ਕਿ ਕਿੰਨੇ ਮੈਂਬਰਾਂ ਵਲੋਂ ਵੋਟਿੰਗ ਕੀਤੀ ਜਾਂਦੀ ਹੈ। ਅਕਾਲੀ ਦਲ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਸਹਿਮਤੀ ਪ੍ਰਗਟਾਈ ਹੈ। ਚੋਣ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement