ਬਾਬੇ ਨਾਨਕ ਨਾਲ ਸਬੰਧਤ ਗੁ: ਬਾਉਲੀ ਸਾਹਿਬ ਉੜੀਸਾ ਦੇ ਮੁੜ ਨਿਰਮਾਣ ਲਈ ਕੰਮ ਹੋਣਗੇ
Published : Dec 3, 2018, 10:54 am IST
Updated : Dec 3, 2018, 10:54 am IST
SHARE ARTICLE
Gurudwara Baoli Sahib
Gurudwara Baoli Sahib

ਬਾਬੇ ਨਾਨਕ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਇਤਿਹਾਸਕ ਗੁ: ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ........

ਅੰਮ੍ਰਿਤਸਰ : ਬਾਬੇ ਨਾਨਕ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਇਤਿਹਾਸਕ ਗੁ: ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਯਤਨ ਸਿਰੇ ਚੜ੍ਹਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿਚ ਜਗਨਨਾਥ ਮੰਦਰ ਕਮੇਟੀ ਨੇ ਗੁ: ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਡਾ. ਰੂਪ ਸਿੰਘ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਗੁ: ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ

ਅਤੇ ਇਸ ਸਬੰਧ ਵਿਚ ਉਨ੍ਹਾਂ ਸਮੇਤ ਤਿੰਨ ਮੈਂਬਰੀ ਇਕ ਵਫ਼ਦ ਵੀ ਉੜੀਸਾ ਗਿਆ ਸੀ। ਇਸ ਗੁ: ਸਾਹਿਬ ਦੇ ਨਵ-ਨਿਰਮਾਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਗਨਨਾਥ ਪੁਰੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਵੀ ਪ੍ਰੋਗਰਾਮ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਉੜੀਸਾ ਜਾਵੇਗਾ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਗੁ: ਸਾਹਿਬ ਦੇ ਨਿਰਮਾਣ ਸਬੰਧੀ ਜਗਨਨਾਥ ਪੁਰੀ ਮੰਦਰ ਕਮੇਟੀ ਨਾਲ ਵੀ ਗੱਲਬਾਤ ਕਰੇਗਾ।

ਸ਼੍ਰੋਮਣੀ ਕਮੇਟੀ ਵਲੋਂ ਨਿਰਧਾਰਤ ਇਨ੍ਹਾਂ ਸ਼ਖ਼ਸੀਅਤਾਂ ਨੇ ਗੁ: ਸਾਹਿਬ ਦੀ ਮੁੜ ਸਥਾਪਨਾ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨ੍ਹਾਂ ਦੀ ਅਗਵਾਈ 'ਚ ਜਗਨਨਾਥ ਪੁਰੀ ਵਿਖੇ ਆਉਣ ਵਾਲਿਆਂ ਲਈ ਸਮੇਂ-ਸਮੇਂ 'ਤੇ ਲੰਗਰ ਤੇ ਜੋੜੇ-ਘਰ ਆਦਿ ਦੀ ਸੇਵਾ ਵੀ ਕੀਤੀ ਜਾਂਦੀ ਰਹੀ ਹੈ। ਇਹ ਗੁ: ਸਾਹਿਬ ਇਤਿਹਾਸਕ ਹੋਣ ਦੇ ਬਾਵਜੂਦ ਵੀ ਸੰਗਤਾਂ ਦੀ ਪਹੁੰਚ ਤੋਂ ਦੂਰ ਸੀ ਅਤੇ ਇਸ ਨੂੰ ਉਦਾਸੀਨ ਮੱਠ ਦੇ ਤੌਰ 'ਤੇ ਦਰਸਾਇਆ ਜਾ ਰਿਹਾ ਸੀ। ਜਗਨਨਾਥ ਪੁਰੀ ਵਿਖੇ ਮੰਦਰ ਤੋਂ ਥੋੜ੍ਹੀ ਦੂਰ ਪੁਰਾਤਨ ਬਾਉਲੀ ਸਾਹਿਬ ਕਾਇਮ ਹੈ ਅਤੇ ਛੋਟੇ ਜਿਹੇ ਇਕ ਕਮਰੇ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ।

ਕਾਗ਼ਜ਼ੀ ਰੀਕਾਰਡ ਅਨੁਸਾਰ ਇਹ ਜਗ੍ਹਾ ਪੌਣਾ ਏਕੜ ਦੇ ਕਰੀਬ ਹੋਣ ਦੇ ਬਾਵਜੂਦ ਵੀ ਬਿਲਕੁਲ ਥੋੜ੍ਹੀ ਜਗ੍ਹਾ ਤੋਂ ਇਲਾਵਾ ਬਾਕੀ ਜਗ੍ਹਾ 'ਤੇ ਮਕਾਨਾਂ, ਦੁਕਾਨਾਂ ਦਾ ਕਬਜ਼ਾ ਹੈ। ਬੀਤੇ ਵਰ੍ਹੇ ਜਦੋਂ ਉਹ ਜਗਨਨਾਥ ਪੁਰੀ ਗਏ ਸਨ ਤਾਂ ਮੰਦਰ ਕਮੇਟੀ ਦੇ ਚੇਅਰਮੈਨ ਗਜਪਤੀ ਤੋਂ ਇਲਾਵਾ ਮੁੱਖ ਪ੍ਰਬੰਧਕ ਅਤੇ ਉਥੋਂ ਦੇ ਡਿਪਟੀ ਕਮਿਸ਼ਨਰ ਨਾਲ ਵੀ ਉਨ੍ਹਾਂ ਮਸਲੇ ਦੇ ਹੱਲ ਲਈ ਗੱਲ ਕੀਤੀ ਸੀ।

ਉਸ ਸਮੇਂ ਮੰਦਰ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁ: ਸਾਹਿਬ ਦੇ ਮੁੜ ਨਿਰਮਾਣ ਲਈ ਸਹਿਮਤੀ ਪ੍ਰਗਟਾਈ ਗਈ ਸੀ। ਇਹ ਖ਼ੁਸ਼ੀ ਦੀ ਗੱਲ ਹੈ ਕਿ ਜਗਨਨਾਥ ਪੁਰੀ ਮੰਦਰ ਕਮੇਟੀ ਵਲੋਂ ਗੁ: ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੂੰ ਪੂਰਨ ਆਸ ਹੈ ਕਿ ਜਗਨਨਾਥ ਪੁਰੀ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਵਿਚ ਪ੍ਰਗਟ ਕੀਤੇ ਭਰੋਸੇ ਅਨੁਸਾਰ ਇਹ ਅਸਥਾਨ ਸੰਗਤ ਦੀ ਭਾਵਨਾ ਅਨੁਸਾਰ ਜਲਦ ਹੀ ਤਿਆਰ ਹੋਵੇਗਾ ਅਤੇ ਇਥੇ ਗੁਰਮਤਿ ਮਰਿਆਦਾ ਅਨੁਸਾਰ ਸੇਵਾ ਸੰਭਾਲ ਹੋ ਸਕੇਗੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement