Panthak News: ਸ੍ਰੀ ਹਰਿਮੰਦਰ ਸਾਹਿਬ ਦੇ ਕੈਸ਼ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਮੁਲਜ਼ਮ ਦਿੱਲੀ ਤੋਂ ਕਾਬੂ
Published : Dec 3, 2023, 4:04 pm IST
Updated : Dec 3, 2023, 4:04 pm IST
SHARE ARTICLE
4 people, who stole Rs 1 lakh from Sri Harmandir Sahib arrested
4 people, who stole Rs 1 lakh from Sri Harmandir Sahib arrested

ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਵਿਚ ਇਕ ਔਰਤ ਵੀ ਸ਼ਾਮਲ

Panthak News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਵਾਲੇ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਦਿੱਲੀ ਪਹੁੰਚੀ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਫਿਲਹਾਲ ਮੁਲਜ਼ਮਾਂ ਨੂੰ ਅੰਮ੍ਰਿਤਸਰ ਲਿਆ ਕੇ ਪੁਛਗਿਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਹਾਂਗੀਰਪੁਰੀ, ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ। ਮੁਲਜ਼ਮ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ ਸਨ। ਦਿੱਲੀ ਰੇਲਵੇ ਸਟੇਸ਼ਨ ਤੋਂ ਮੁਲਜ਼ਮ ਦੀ ਸੀਸੀਟੀਵੀ ਫੁਟੇਜ ਵੀ ਲਈ ਗਈ ਹੈ। ਇਸ ਤੋਂ ਬਾਅਦ ਮੁਲਜ਼ਮ ਜਹਾਂਗੀਰਪੁਰੀ ਪਹੁੰਚ ਗਏ, ਜਿਥੇ ਪੁਲਿਸ ਨੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਮੁਲਜ਼ਮਾਂ ਕੋਲੋਂ ਇਕ ਲੱਖ ਰੁਪਏ ਬਰਾਮਦ ਕੀਤੇ ਜਾ ਰਹੇ ਹਨ।

 ਇਹ ਘਟਨਾ ਬੀਤੇ ਐਤਵਾਰ ਨੂੰ ਵਾਪਰੀ ਸੀ, ਜਿਸ ਮਗਰੋਂ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾਇਆ ਗਿਆ ਸੀ। ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇਕ ਕਾਊਂਟਰ ਉਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਕੱਚੀਆਂ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇਕ ਔਰਤ ਆਏ।  ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਅਪਣੀਆਂ ਗੱਲਾਂ ਵਿਚ ਉਲਝਾਇਆ ਅਤੇ ਕਾਊਂਟਰ ਵਿਚੋਂ ਇਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉਥੋਂ ਚਲੇ ਗਏ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement