SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ: ਰਾਜੋਆਣਾ ਦੀ ਸਜ਼ਾ 'ਤੇ 11 ਜਥੇਬੰਦੀਆਂ ਦੀ ਮੀਟਿੰਗ 'ਚ ਲਏ ਜਾਣਗੇ ਫ਼ੈਸਲੇ
Published : Dec 3, 2023, 10:09 am IST
Updated : Dec 3, 2023, 10:09 am IST
SHARE ARTICLE
File Image
File Image

SGPC ਜੇਲ੍ਹ ਵਿਚ ਬੰਦ ਰਾਜੋਆਣਾ ਵਲੋਂ ਐਲਾਨੀ ਭੁੱਖ ਹੜਤਾਲ ਨੂੰ ਰੋਕਣਾ ਚਾਹੁੰਦੀ ਹੈ

Shiromani Gurdwara Parbandhak Committee News in Punjabi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਰਣਨੀਤੀ ਤਿਆਰ ਕਰ ਸਕਦੀ ਹੈ। ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋਈ 11 ਜਥੇਬੰਦੀਆਂ ਦੀ ਮੀਟਿੰਗ ਦੇਰ ਰਾਤ ਤੱਕ ਜਾਰੀ ਰਹੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਤਵਾਰ ਸਵੇਰੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਸੱਦਣ ਦਾ ਐਲਾਨ ਕੀਤਾ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੇਜਾ ਸਿੰਘ ਮਰੀਨ ਹਾਲ, ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ 11 ਜਥੇਬੰਦੀਆਂ ਦੀ ਮੀਟਿੰਗ ਵਿਚ ਕੁਝ ਫ਼ੈਸਲੇ ਲਏ ਗਏ ਸਨ, ਜਿਨ੍ਹਾਂ ਨੂੰ ਵਿਚਾਰਨ ਲਈ ਐਤਵਾਰ ਸਵੇਰੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਬੈਠਕ 'ਚ ਸ਼ਨੀਵਾਰ ਰਾਤ ਦੇ ਫ਼ੈਸਲਿਆਂ 'ਤੇ ਚਰਚਾ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਸ਼ਨੀਵਾਰ ਰਾਤ ਨੂੰ ਕੀ ਫ਼ੈਸਲੇ ਲਏ ਗਏ ਇਸ ਬਾਰੇ ਬੋਲਣ ਤੋਂ ਇਨਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਐਤਵਾਰ ਸਵੇਰੇ ਕਰੀਬ 11 ਵਜੇ ਸ਼ੁਰੂ ਹੋਵੇਗੀ।

ਰਾਜੋਆਣਾ ਦੀ ਚਿੱਠੀ ਤੋਂ ਹਿੱਲ ਗਈ SGPC

ਦਰਅਸਲ, ਬਲਵੰਤ ਸਿੰਘ ਰਾਜੋਆਣਾ ਵਲੋਂ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਹਰਕਤ ਵਿਚ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਕਿਹਾ ਸੀ। ਮੀਟਿੰਗ ਤੋਂ ਬਾਅਦ 30 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਇਹ ਸਹਿਮਤੀ ਬਣੀ ਕਿ ਸ਼ਨੀਵਾਰ ਨੂੰ 11 ਜਥੇਬੰਦੀਆਂ ਇਕੱਠੇ ਬੈਠ ਕੇ ਫ਼ੈਸਲੇ ਲੈਣਗੀਆਂ।

SGPC 5 ਦਸੰਬਰ ਦੀ ਹੜਤਾਲ ਨੂੰ ਰੋਕਣਾ ਚਾਹੁੰਦੀ ਹੈ

SGPC 5 ਦਸੰਬਰ ਤੋਂ ਜੇਲ੍ਹ ਵਿਚ ਬੰਦ ਰਾਜੋਆਣਾ ਵਲੋਂ ਐਲਾਨੀ ਭੁੱਖ ਹੜਤਾਲ ਨੂੰ ਰੋਕਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਰਾਜੋਆਣਾ ਕੇਂਦਰ ਸਰਕਾਰ ਵਲੋਂ ਆਪਣੀ ਸਜ਼ਾ ਬਾਰੇ ਕੋਈ ਫ਼ੈਸਲਾ ਨਾ ਲੈਣ ਅਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਰਾਜ਼ ਹਨ। ਹਾਲ ਹੀ ਵਿਚ ਪ੍ਰਧਾਨ ਧਾਮੀ ਨਾਲ ਮੁਲਾਕਾਤ ਦੌਰਾਨ ਰਾਜੋਆਣਾ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵਲੋਂ 2011 ਵਿਚ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ ਵੀ ਵਾਪਸ ਲਈ ਜਾਵੇ।

(For more news apart from A Internal committee meeting of Shiromani Gurdwara Parbandhak Committee today, stay tuned to Rozana Spokesman)

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement