ਜਾਂਚ ਵਿਚ ਸਹਿਯੋਗ ਦੇਵਾਂਗਾ ਪਰ ਟੀਮ ਅੱਗੇ ਪੇਸ਼ ਨਹੀਂ ਹੋਵਾਂਗਾ : ਗਿਆਨੀ ਗੁਰਬਚਨ ਸਿੰਘ
Published : Jan 4, 2019, 11:22 am IST
Updated : Jan 4, 2019, 11:22 am IST
SHARE ARTICLE
Giani Gurbachan Singh
Giani Gurbachan Singh

ਸੌਦਾ ਸਾਧ ਨੂੰ ਦਿਤੀ ਮਾਫ਼ੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ........

ਤਰਨ ਤਾਰਨ : ਸੌਦਾ ਸਾਧ ਨੂੰ ਦਿਤੀ ਮਾਫ਼ੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਜਾਂਚ ਵਿਚ ਸ਼ਾਮਲ ਕੀਤੇ ਜਾਣ ਦੀਆਂ ਕਨਸੋਆਂ ਤੋਂ ਬਾਅਦ ਅੱਜ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਲੰਮੀ ਚੁੱਪ ਤੋੜਦਿਆਂ ਕਿਹਾ ਹੈ ਕਿ ਉਹ ਅੱਜ ਵੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਦੀ ਰਾਖੀ ਕਰਨ ਲਈ ਵਚਨਬੱਧ ਹਨ ਤੇ ਉਹ ਕਿਸੇ ਵੀ ਜਾਂਚ ਟੀਮ ਕੋਲ ਪੇਸ਼ ਨਹੀਂ ਹੋਣਗੇ।

ਅੱਜ ਅਪਣੇ ਨਿਵਾਸ ਵਿਖੇ ਚੋਣਵੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਉਹ ਪੂਰਾ ਸਹਿਯੋਗ ਤਾਂ ਕਰਨਗੇ ਪਰ ਕਿਸੇ ਪੁਲਿਸ ਅਧਿਕਾਰੀ ਦੇ ਦਫ਼ਤਰ ਜਾ ਕੇ ਉਹ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇਣਗੇ।

ਸਾਬਕਾ ਜਥੇਦਾਰ ਨੇ ਕਿਹਾ ਕਿ ਜੇਕਰ ਕਿਸੇ ਨੇ ਉਨ੍ਹਾਂ ਕੋਲੋਂ ਕਿਸੇ ਵੀ ਅਧਿਕਾਰੀ ਨੇ ਕੋਈ ਸਵਾਲ ਪੁਛਣਾ ਹੈ ਤਾਂ ਉਹ ਅਧਿਕਾਰੀ ਉਨ੍ਹਾਂ ਦੇ ਘਰ ਆ ਕੇ ਪੁਛ ਸਕਦਾ ਹੈ ਪਰ ਜਵਾਬ ਕੀ ਦੇਣਾ ਹੈ ਉਹ ਇਹ ਸਮਾਂ ਆਉਣ 'ਤੇ ਦਸਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਹਨ ਤੇ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰਖਣਾ ਅੱਜ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਵਿਚ ਸ਼ਾਮਲ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement