Panthak News: ਗੁਰਦਵਾਰਾ ਫ਼ਰੈਂਕਫ਼ਰਟ ਵਿਖੇ 5 ਜਨਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ
Published : Jan 4, 2024, 7:35 am IST
Updated : Jan 4, 2024, 7:35 am IST
SHARE ARTICLE
Gurpurab of Sri Guru Gobind Singh Ji will be celebrated on January 5 at Gurdwara Frankfurt
Gurpurab of Sri Guru Gobind Singh Ji will be celebrated on January 5 at Gurdwara Frankfurt

ਮੂਲ ਨਾਨਕਸ਼ਾਹੀ ਕੈਲੰਡਰ ਸਿੱਖਾਂ ਦੀ ਵਖਰੀ ਪਹਿਚਾਣ ਦਾ ਪ੍ਰਤੀਕ ਹੈ

Panthak News: ਹਰ ਸਾਲ ਦੀ ਤਰ੍ਹਾਂ ਸਾਹਿਬੇ ਕਮਾਲ, ਅੰਮ੍ਰਿਤ ਦੇ ਦਾਤੇ, ਮਰਦ ਅਗੰਮੜੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 5 ਜਨਵਰੀ ਨੂੰ ਹੈ। ਭਾਵੇਂ ਕਿ ਬਿਪਰ ਦੇ ਮਗਰ ਲੱਗ ਕੇ ਬਹੁਤ ਸਾਰੀਆਂ ਸੰਗਤਾਂ ਭਰਮ ਭੁਲੇਖਿਆਂ ਵਿਚ ਪੈ ਕੇ ਇਹ ਗੁਰਪੁਰਬ ਅੱਗੇ-ਪਿੱਛੇ ਮਨਾਉਂਦੀਆਂ ਹਨ, ਪਰ ਸਾਰੇ ਵਿਸ਼ਵ ਭਰ ਵਿਚ ਮਹਾਨ ਖੋਜੀ ਪਾਲ ਸਿੰਘ ਪੁਰੇਵਾਲ ਦੀ ਮਿਹਨਤ ਨਾਲ ਬਣੇ ਸਿੱਖਾਂ ਦੇ ਅਪਣੇ ਕੈਲੰਡਰ ਅਨੁਸਾਰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਪੰਥਕ ਜਥੇਬੰਦੀਆਂ ਇਹ ਗੁਰਪੁਰਬ ਨਾਨਕਸ਼ਾਹੀ ਸੰਮਤ 23 ਪੋਹ ਮੁਤਾਬਕ 5 ਜਨਵਰੀ ਨੂੰ ਮਨਾਉਂਦੀਆਂ ਹਨ।

ਇਸੇ ਤਹਿਤ ਹੀ ਗੁਰਦਵਾਰਾ ਸਿੱਖ ਸੈਂਟਰ ਫ਼ਰੈਂਕਫ਼ੋਰਟ ਜਰਮਨੀ ਵਿਖੇ 3 ਜਨਵਰੀ ਨੂੰ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਏ ਜਿਨ੍ਹਾਂ ਦੀ ਸਮਾਪਤੀ 5 ਜਨਵਰੀ ਨੂੰ ਹੋਵੇਗੀ, ਉਪਰੰਤ ਦੀਵਾਨ ਸਜਾਏ ਜਾਣਗੇ। ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਆਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰ ਪ੍ਰਮੁੱਖ ਸੱਜਣਾ ਨੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਹ ਅਪੀਲ ਕੀਤੀ ਕਿ ਸਾਨੂੰ ਅਪਣੇ ਨਿਆਰੇ ਕੈਲੰਡਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸਾਰੇ ਗੁਰਪੁਰਬ ਦਿਹਾੜੇ ਮਨਾਉਣੇ ਚਾਹੀਦੇ ਹਨ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਜਿਹੜਾ ਕਿ ਪਾਲ ਸਿੰਘ ਪੁਰੇਵਾਲ ਨੇ ਬਣਾ ਕੇ ਸਿੱਖ ਕੌਮ ਦੀ ਝੋਲੀ ਪਾਇਆ ਉਸ ਨੂੰ 2003 ਵਿਚ ਅਕਾਲ ਤਖ਼ਤ ਤੋਂ ਲਾਗੂ ਕੀਤਾ ਗਿਆ ਸੀ, ਉਸ ਨੂੰ ਫਿਰ ਤੋਂ ਲਾਗੂ ਕਰਵਾਉਣ ਲਈ ਵੱਧ ਤੋਂ ਵੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਸਮੇਂ ਮੁੱਖ ਸੇਵਾਦਾਰ ਅਨੂਪ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਗੁਰਾਇਆਂ, ਨਰਿੰਦਰਪਾਲ ਸਿੰਘ, ਹੀਰਾ ਸਿੰਘ, ਰੁਲਦਾ ਸਿੰਘ, ਬਾਪੂ ਜਸਵੰਤ ਸਿੰਘ, ਪਰਮਜੀਤ ਸਿੰਘ, ਪ੍ਰਚਾਰਕ ਭਾਈ ਜਗਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।

(For more Punjabi news apart from Gurpurab of Sri Guru Gobind Singh Ji will be celebrated on January 5 at Gurdwara Frankfurt, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement