Takht Sri Damdama Sahib : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ

By : BALJINDERK

Published : Jan 4, 2025, 1:23 pm IST
Updated : Jan 4, 2025, 1:24 pm IST
SHARE ARTICLE
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ

Takht Sri Damdama Sahib : 6 ਜਨਵਰੀ ਨੂੰ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕੀਤਾ ਜਾਵੇਗਾ

Takht Sri Damdama Sahib News in Punjbai : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ, ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਜਿਥੇ ਸਵੇਰ ਤੋਂ ਵੱਡੀ ਗਿਣਤੀ ’ਚ ਸੰਗਤਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਹਾਜ਼ਰੀਆਂ ਲਗਵਾ ਰਹੀਆਂ ਹਨ,ਉਥੇ ਹੀ ਤਖ਼ਤ ਸਾਹਿਬ ਵਿਖੇ ਫੁੱਲਾਂ ਦੀ ਵਿਸ਼ੇਸ਼ ਤੌਰ ’ਤੇ ਸਜਾਵਟ ਵੀ ਕੀਤੀ ਗਈ ਹੈ।

11

 ਇਸ ਮੌਕੇ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਨੇ ਦੱਸਿਆ ਕਿ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਜਿਨ੍ਹਾਂ ਦੇ ਭੋਗ 6 ਜਨਵਰੀ ਨੂੰ ਪਾਉਣ ਉਪਰੰਤ ਗੁਰਮਤਿ ਸਮਾਗਮ ਕੀਤਾ ਜਾਵੇਗਾ।

1

ਜਿਸ ਵਿੱਚ ਵਿਸ਼ਵ ਪ੍ਰਸਿੱਧ ਕਥਾ ਵਾਚਕ ਭਾਈ ਜੀਵਾ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆਂ ਕਿ 6 ਜਨਵਰੀ ਨੂੰ ਹੱਥ ਲਿਖਤ ਪਾਵਨ ਬੀੜ (ਸ੍ਰੀ ਗੁਰੂ ਗ੍ਰੰਥ ਸਾਹਿਬ) ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਜਦ ਕਿ 5 ਜਨਵਰੀ ਨੂੰ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਸਮੇਂ ਆਤਿਸਬਾਜ਼ੀ ਵੀ ਕੀਤੀ ਜਾਵੇਗੀ। 

(For more news apart from  Beginning of the three-day religious event Takht Sri Damdama Sahib News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement