
ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਸਤੀਫ਼ਾ ਦੇ ਚੁਕੇ ਜਥੇਦਾਰ ਗਿਆਨੀ ਇਕਬਾਲ ਸਿੰਘ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਕਮੇਟੀ...
ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਸਤੀਫ਼ਾ ਦੇ ਚੁਕੇ ਜਥੇਦਾਰ ਗਿਆਨੀ ਇਕਬਾਲ ਸਿੰਘ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਅੱਜ ਮੀਟਿੰਗ ਕਰ ਕੇ ਸਾਰਾ ਮਾਮਲਾ ਵਿਚਾਰਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਚ ਹੋਈ ਇਸ ਮੀਟਿੰਗ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਬਰ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਪੰਥਕ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ, ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਇੰਦਰਜੀਤ ਸਿੰਘ ਅਤੇ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾ ਕੋਹਨਾ ਸ਼ਾਮਲ ਹੋਏ।
ਕਰੀਬ ਇਕ ਘੰਟਾ ਚਲੀ ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਪੁੱਛੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆ ਰਹੇ ਇਸ ਕਮੇਟੀ ਦੇ ਮੈਂਬਰਾਂ ਨੇ ਸਿਰਫ਼ ਇੰਨਾ ਹੀ ਕਹਿ ਕੇ ਬੁਤਾ ਸਾਰ ਲਿਆ ਕਿ ਅਸੀ ਅਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿਜੀ ਸਹਾਇਕ ਨੂੰ ਸੌਂਪ ਦਿਤੀ ਹੈ, ਹੁਣ ਫ਼ੈਸਲਾ ਜਥੇਦਾਰ ਨੇ ਲੈਣਾ ਹੈ।