
ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਸਤੀਫ਼ਾ ਦੇ ਚੁੱਕੇ ਜਥੇਦਾਰ ਗਿਆਨੀ ਇਕਬਾਲ ਸਿੰਘ ਕਾਰਨ ਤਖ਼ਤ ਸਾਹਿਬ ਵਿਖੇ ਮਾਹੌਲ ਤਲਖ਼ ਰਿਹਾ...
ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਸਤੀਫ਼ਾ ਦੇ ਚੁੱਕੇ ਜਥੇਦਾਰ ਗਿਆਨੀ ਇਕਬਾਲ ਸਿੰਘ ਕਾਰਨ ਤਖ਼ਤ ਸਾਹਿਬ ਵਿਖੇ ਮਾਹੌਲ ਤਲਖ਼ ਰਿਹਾ ਤੇ ਅੱਜ ਦਾ ਪੂਰਾ ਦਿਨ ਤਣਾਅ ਭਰਿਆ ਰਿਹਾ। ਗਿਆਨੀ ਇਕਬਾਲ ਸਿੰਘ ਨੇ ਅੱਜ ਤਖ਼ਤ ਸਾਹਿਬ ਵਿਖੇ ਅਪਣੇ ਸਮਰਥਕਾਂ ਦੀ ਇਕ ਮੀਟਿੰਗ ਬੁਲਾਈ ਸੀ ਜਿਸ ਵਿਚ ਬਹੁਤ ਹੀ ਘੱਟ ਲੋਕ ਸ਼ਾਮਲ ਹੋਏ।
ਗਿਆਨੀ ਇਕਬਾਲ ਸਿੰਘ ਨੇ ਇਸ ਮੀਟਿੰਗ ਵਿਚ ਜ਼ਹਿਰ ਉਘਲਦਿਆਂ ਕਿਹਾ ਕਿ ਕੁੱਝ ਲੋਕ ਇਥੇ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਲੋਕ ਬਿਹਾਰ ਵਿਚ ਆ ਕੇ ਸਾਡੇ ਮਨਾਂ ਵਿਚ ਡਰ ਪੈਦਾ ਕਰ ਰਹੇ ਹਨ। ਇਹ ਲੋਕ ਕਦੇ ਵੀ ਇਥੇ ਦੰਗਾ ਕਰਵਾ ਸਕਦੇ ਹਨ। ਗਿਆਨੀ ਇਕਬਾਲ ਸਿੰਘ ਨੇ ਤਖ਼ਤ ਸਾਹਿਬ ਦੇ ਸੇਵਾਦਾਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇਕ ਮੀਟਿੰਗ ਬੁਲਾਈ ਸੀ ਜਿਸ ਵਿਚ ਕੇਵਲ ਪੰਜ ਕੁ ਵਿਅਕਤੀ ਹੀ ਸ਼ਾਮਲ ਹੋਏ। ਤਖ਼ਤ ਸਾਹਿਬ ਤੋਂ ਮਿਲੀ ਜਾਣਕਾਰੀ ਮੁਤਾਬਕ ਗਿਆਨੀ ਇਕਬਾਲ ਸਿੰਘ ਕਾਰਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਧੜੇਬੰਦੀ ਵਾਲਾ ਮਾਹੌਲ ਸਿਰਜਿਆ ਗਿਆ ਹੈ। ਇਕ ਧੜਾ ਗਿਆਨੀ ਇਕਬਾਲ ਸਿੰਘ ਦੀ ਡਟ ਕੇ ਹਮਾਇਤ ਕਰ ਰਿਹਾ ਹੈ ਤੇ ਉਸ ਦੇ ਅਸਤੀਫ਼ੇ ਨੂੰ ਕਿਸੇ ਵੀ ਹਾਲਤ ਵਿਚ ਪ੍ਰਵਾਨ ਕਰਨ ਜਾਂ ਹਟਾਏ ਜਾਣ ਦੇ ਹੱਕ ਵਿਚ ਨਹੀਂ ਹੈ ਜਦਕਿ ਦੂਜੀ ਧਿਰ ਵਿਚ ਉਹ ਲੋਕ ਸ਼ਾਮਲ ਹਨ ਜੋ ਗਿਆਨੀ ਇਕਬਾਲ ਸਿੰਘ ਦਾ ਪੂਰਾ ਵਿਰੋਧ ਕਰ ਰਹੇ ਹੈ। ਇਸ ਧਿਰ ਦਾ ਕਹਿਣਾ ਹੈ ਕਿ ਗਿਆਨੀ ਇਕਬਾਲ ਸਿੰਘ ਦੇ ਕਾਰਨ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲੱਗੀ ਹੈ। ਅੱਜ ਸਾਰੀ ਦੁਨੀਆਂ ਦਾ ਧਿਆਨ ਅੱਜ ਹੋਣ ਵਾਲੀ ਮੀਟਿੰਗ 'ਤੇ ਲਗਾ ਹੋਇਆ ਹੈ।
ਫ਼ੋਟੋ 8