
SGPC News : ਅਰਦਾਸ ਮਗਰੋਂ ਸ਼ੁਰੂ ਕੀਤੀ ਜਾਵੇਗੀ ਨਵੀਂ ਭਰਤੀ ਮੁਹਿੰਮ
5-members SGPC committee reaches Sri Akal Takht Sahib to offer prayers News in Punjabi : ਐਸ.ਜੀ.ਪੀ.ਸੀ ਦੀ 5 ਮੈਂਬਰੀ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਲਈ ਪਹੁੰਚੀ ਹੈ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੇਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਬਰਾਂ ਵਿਚੋਂ ਚਾਰ ਮੈਂਬਰ ਜਥੇ. ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਦਰਬਾਰ ਸਾਹਿਬ ਮੱਥਾ ਟੇਕਣ ਪੁਹੰਚੇ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਹੁਣ ਨਵੀਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਤੁਹਾਨੂੰ ਦਸ ਦਈਏ ਕਿ ਨਵੀਂ ਭਰਤੀ ਭਰਤੀ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਅਰਦਾਸ ਉਪਰੰਤ ਅਹਿਮ ਮੀਟਿੰਗ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਹੀ ਕੀਤੀ ਜਾਵੇਗੀ। 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਕੀਤੀ ਜਾਵੇਗੀ।