
ਯੂਨਾਈਟਡ ਅਕਾਲੀ ਦਲ ਦੇ ਭੰਗ ਹੋਏ ਢਾਂਚੇ ਦਾ ਨਵੇਂ ਸਿਰਿਉਂ ਐਲਾਨ 27 ਜੁਲਾਈ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ....
ਅੰਮ੍ਰਿਤਸਰ, 24 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਯੂਨਾਈਟਡ ਅਕਾਲੀ ਦਲ ਦੇ ਭੰਗ ਹੋਏ ਢਾਂਚੇ ਦਾ ਨਵੇਂ ਸਿਰਿਉਂ ਐਲਾਨ 27 ਜੁਲਾਈ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਚੇਅਰਮੈਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿਆਰੀਆਂ ਸਬੰਧੀ ਮੀਟਿੰਗਾਂ ਹੋ ਰਹੀਆ ਹਨ ਜਿਸ ਤਹਿਤ ਅੱਜ ਅੰਮ੍ਰਿਤਸਰ ਵਿਖੇ ਅਹਿਮ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਪੁੱਜੇ ਆਗੂਆਂ ਤੇ ਵਰਕਰਾਂ ਦੇ ਵਿਚਾਰ ਸੁਣੇ ਗਏ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਯੂਨਾਈਟਡ ਅਕਾਲੀ ਦਲ ਦੇ ਐਲਾਨ ਸਮੇਂ ਪਾਰਟੀ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਜਾਵੇਗਾ ਅਤੇ ਬਣਦਾ ਮਾਣ-ਸਨਮਾਨ ਆਗੂਆਂ ਤੇ ਵਰਕਰਾਂ ਨੂੰ ਦਿਤਾ ਜਾਵੇਗਾ, ਜੋ ਨਵੇਂ ਢਾਂਚੇ ਦੇ ਗਠਨ ਸਬੰਧੀ ਦਿਨ-ਰਾਤ ਇਕ ਕਰ ਰਹੇ ਹਨ। ਭਾਈ ਮੋਹਕਮ ਸਿੰਘ ਤੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਮੀਟਿੰਗ ਦੌਰਾਨ ਮਾਝੇ 'ਚ ਮਿਲ ਰਹੇ ਭਰਵੇਂ ਹੁੰਗਾਰੇ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਯੂਨਾਈਟਡ ਅਕਾਲੀ ਦਲ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਵੇਗਾ ਅਤੇ ਪਰਖੀਆਂ ਪਾਰਟੀਆਂ ਤੋਂ ਦੁਖੀ ਪੰਜਾਬੀਆਂ ਨੂੰ ਰਾਹਤ ਦਿਵਾਈ ਜਾਵੇਗੀ।