Behbal Kalan firing: ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ 20 ਅਪ੍ਰੈਲ ਤਕ ਮੁਲਤਵੀ
Published : Apr 4, 2024, 7:31 am IST
Updated : Apr 4, 2024, 7:31 am IST
SHARE ARTICLE
Behbal Kalan firing
Behbal Kalan firing

ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਸਮੇਤ ਹੋਰਨਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਭੁਗਤੀ ਪੇਸ਼ੀ

Behbal Kalan firing:: ਬੇਅਦਬੀ ਮਾਮਲਿਆਂ ਨਾਲ ਜੁੜੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੀ ਇਕੱਠੀ ਸੁਣਵਾਈ ਵਧੀਕ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਫ਼ਰੀਦਕੋਟ ਵਿਖੇ ਹੋਈ।

ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮਿੰਦਰ ਸਿੰਘ ਮਾਨ, ਪੰਕਜ ਬਾਂਸਲ ਨੇ ਵੀਡੀਉ ਕਾਨਫ਼ਰੰਸ ਰਾਹੀਂ ਹਾਜ਼ਰੀ ਲਵਾਈ, ਜਦਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਸਮੇਤ ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ ਅਤੇ ਸੁਹੇਲ ਸਿੰਘ ਬਰਾੜ ਆਦਿ ਅਦਾਲਤ ਵਿਚ ਖ਼ੁਦ ਪੇਸ਼ ਹੋਏ।

ਸੁਣਵਾਈ ਦੌਰਾਨ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦੇ ਵਕੀਲ ਨੇ ਅਦਾਲਤ ਵਿਚ ਆਖਿਆ ਕਿ ਉਕਤ ਕੇਸ ਨੂੰ ਇਥੋਂ ਤਬਦੀਲ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਇਸੇ ਤਰ੍ਹਾਂ ਹੋਰ ਪੁਲਿਸ ਅਧਿਕਾਰੀਆਂ ਦੇ ਵਕੀਲਾਂ ਨੇ ਚਲਦੇ ਮੁਕੱਦਮੇ ਨੂੰ ਬੰਦ ਕਰਨ ਲਈ ਅਦਾਲਤ ਵਿਚ ਅਰਜ਼ੀ ਪੇਸ਼ ਕਰ ਕੇ ਬੇਨਤੀ ਕੀਤੀ ਕਿ ਐਸਆਈਟੀ ਵਲੋਂ ਮਿਤੀ 9 ਅਪ੍ਰੈਲ 2021 ਅਤੇ 4 ਜੁਲਾਈ 2022 ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਕਾਰਨ ਇਹ ਕੇਸ ਬੰਦ ਹੋਣਾ ਚਾਹੀਦਾ ਹੈ ਜਿਸ ਦੀ ਐਸਆਈਟੀ ਦੇ ਵਕੀਲ ਵਲੋਂ ਜਵਾਬ ਦੇਣ ਸਬੰਧੀ ਬੇਨਤੀ ਕਰਨ ਉਪਰੰਤ ਇਸ ਦੀ ਕਾਰਵਾਈ 20 ਅਪ੍ਰੈਲ ਤਕ ਅਗਲੇ ਹੁਕਮ ਲਈ ਮੁਲਤਵੀ ਕਰ ਦਿਤੀ।

(For more Punjabi news apart from Behbal Kalan firing case hearing, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement