ਗੁਰੂ ਸਾਹਿਬ ਦੀ ਹਜ਼ੂਰੀ ਵਿਚ ਜਥੇਦਾਰ ਦਾ ਵਿਰੋਧ, ਇਕ ਸ਼ਖਸ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇਣ ਤੋਂ ਰੋਕਿਆ
Published : Apr 4, 2025, 11:40 am IST
Updated : Apr 4, 2025, 11:40 am IST
SHARE ARTICLE
Jathedar Kuldeep Singh Gargajj prevented from giving Siropao Amritsar News
Jathedar Kuldeep Singh Gargajj prevented from giving Siropao Amritsar News

ਕਿਹਾ- ਕੌਮ ਇਨ੍ਹਾਂ ਨੂੰ ਜਥੇਦਾਰ ਨਹੀਂ ਮੰਨਦੀ

Jathedar Kuldeep Singh Gargajj prevented from giving Siropao:  ਪਿਛਲੇ ਦਿਨੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅਕਾਲ ਚਲਾਣਾ ਕਰ ਗਏ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਨਮਿੱਤ ਅੱਜ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਰਾਗੀ ਜਥਿਆਂ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖ਼ਸ਼ੀਸ਼ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਪ੍ਰੋਫ਼ੈਸਰ ਬਲਜਿੰਦਰ ਸਿੰਘ ਤੇ ਬਾਪੂ ਗੁਰਚਰਨ ਸਿੰਘ ਪਟਿਆਲਾ ਹਵਾਰਾ ਕਮੇਟੀ, ਕਵਰਪਾਲ ਸਿੰਘ ਬਿੱਟੂ ਦਲ ਖ਼ਾਲਸਾ, ਭਾਈ ਮਹਾਵੀਰ ਸਿੰਘ ਸੁਲਤਾਨਵਿੰਡ ਸੁਖਦੇਵ ਸਿੰਘ ਬਾਬਾ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ।

 ਇਸ ਮੌਕੇ ਇਕ ਬੜੀ ਅਜੀਬ ਜਿਹੀ ਘਟਨਾ ਵਾਪਰੀ ਜਦੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਕ ਵਿਅਕਤੀ ਨੂੰ ਸਿਰੋਪਾਓ ਦੇ ਰਹੇ ਸਨ ਤਾਂ ਸੰਗਤ ਵਿਚੋਂ ਅਕਾਲੀ ਦਲ ਮਾਨ ਦੇ ਆਗੂ ਜਰਨੈਲ ਸਿੰਘ ਸਖ਼ੀਰਾ ਉੱਠੇ ਅਤੇ ਉਨ੍ਹਾਂ ਜਥੇਦਾਰ ਨੂੰ ਸਿਰੋਪਾਓ ਦੇਣ ਤੋਂ ਰੋਕ ਦਿੱਤਾ ਤੇ ਕਿਹਾ ਕਿ ਸੰਗਤ ਉਨ੍ਹਾਂ ਨੂੰ ਜਥੇਦਾਰ ਹੀ ਨਹੀਂ ਮੰਨਦੀ। ਇਸ ਤੋਂ ਬਾਅਦ ਜਥੇਦਾਰ ਗੜਗੱਜ ਹੱਥ ਜੋੜ ਕੇ ਸੰਗਤ ਵਿਚ ਬੈਠ ਗਏ। 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement