ਹਰਿਆਣਾ ’ਚ CM ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ - ਐਡਵੋਕੇਟ ਧਾਮੀ
Published : May 4, 2024, 6:05 pm IST
Updated : May 4, 2024, 6:05 pm IST
SHARE ARTICLE
Harjinder Singh Dhami
Harjinder Singh Dhami

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਿਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ,

ਅੰਮ੍ਰਿਤਸਰ - ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮਚਾਰੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਿਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ। ਐਡਵੋਕੇਟ ਧਾਮੀ ਨੇ ਨਿੰਦਾ ਕੀਤੀ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement