ਸ਼ਾਰਟ ਸਰਕਟ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਸਰੂਪ ਅਗਨਭੇਟ
Published : Jun 4, 2019, 11:43 am IST
Updated : Jun 4, 2019, 11:43 am IST
SHARE ARTICLE
Short Circuit
Short Circuit

ਸਬ-ਡਵੀਜ਼ਨ ਬਸੀ ਪਠਾਣਾਂ ਦੇ ਪਿੰਡ ਹਿੰਮਤਪੁਰਾ ਵਿਖੇ ਦੇਰ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ...

ਸ਼੍ਰੀ ਫ਼ਤਹਿਗੜ ਸਾਹਿਬ: ਸਬ-ਡਵੀਜ਼ਨ ਬਸੀ ਪਠਾਣਾਂ ਦੇ ਪਿੰਡ ਹਿੰਮਤਪੁਰਾ ਵਿਖੇ ਦੇਰ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਹੋਣ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਤੇ ਇਕ ਪੋਥੀ ਅਗਨਭੇਟ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਸ਼ਾਮ 6 ਕੁ ਵਜੇ ਆਏ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੂਰਪਾਂ ਨੂੰ ਅੱਗ ਲੱਗੀ ਹੋਈ ਹੈ। ਜਿਸ ਤੋਂ ਬਾਅਦ ਉਸ ਨੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਤਾਂ ਸਾਰੇ ਇਕੱਠੇ ਹੋ ਗਏ।

Fire Fire

ਇਸ ਮੌਕੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਨੇ ਪਾਣੀ ਪਾ ਕੇ ਅੱਗ ਬੁਝਾਈ ਤੇ ਅੱਗੋਂ ਹੋਣ ਵਾਲੇ ਨੁਕਸਾਨ ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਪਿੰਡ ਹਿੰਮਤਪੁਰਾ ਪਹੁੰਚੇ ਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।

SGPC President and Secretary also votedSGPC 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ 4 ਜੂਨ ਨੂੰ ਸਵੇਰੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਿੰਘ ਸਾਹਿਬਾਨ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ ਪੋਥੀ ਸਾਹਿਬ ਨੂੰ ਗੁਰ ਮਰਿਆਦਾ ਮੁਤਾਬਿਕ ਸ਼੍ਰੀ ਗੋਇੰਦਵਾਲ ਸਾਹਿਬ ਲੈ ਕੇ ਜਾਣਗੇ, ਜਿੱਥੇ ਇਨ੍ਹਾਂ ਪਾਵਨ ਸਰੂਪਾਂ ਦਾ ਗੁਰ ਮਰਿਆਦਾ ਮੁਤਾਬਿਕ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਨਗਰ ਪੰਚਾਇਤ ਤੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਹਿਜ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ।

ਇਸ ਮੌਕੇ ਹੋਰਾਂ ਤੋਂ ਇਲਾਵਾ ਮਾਰਕਿਟ ਕਮੇਟੀ ਬਸੀ ਪਠਾਣਾਂ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਸੋਢੀ, ਦਵਿੰਦਰ ਸਿੰਘ ਮਾਜਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement