ਪੰਜਾਬ ਸਰਕਾਰ ਨੇ ਦਲ ਖ਼ਾਲਸਾ ਦੇ 5 ਜੂਨ ਦੇ ਮਾਰਚ ’ਤੇ ਲਾਈ ਰੋਕ
Published : Jun 4, 2020, 6:59 am IST
Updated : Jun 4, 2020, 6:59 am IST
SHARE ARTICLE
Dal khalsa
Dal khalsa

ਦਲ ਖ਼ਾਲਸਾ ਵਲੋਂ 5 ਜੂਨ ਨੂੰ ਕੱਢੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ’ਤੇ ਪੰਜਾਬ ਸਰਕਾਰ ਨੇ ਰੋਕ ਲਾ ਦਿਤੀ ਹੈ

ਅੰਮ੍ਰਿਤਸਰ : ਦਲ ਖ਼ਾਲਸਾ ਵਲੋਂ 5 ਜੂਨ ਨੂੰ ਕੱਢੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ’ਤੇ ਪੰਜਾਬ ਸਰਕਾਰ ਨੇ ਰੋਕ ਲਾ ਦਿਤੀ ਹੈ। ਇਸ ਸਬੰਧੀ ਲਿਖਤੀ ਜਾਣਕਾਰੀ ਪਾਰਟੀ ਦਫ਼ਤਰ ਭੇਜੀ ਗਈ ਹੈ। ਦਲ ਖ਼ਾਲਸਾ ਦੇ ਦਫ਼ਤਰ ’ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਬੁਲਾਰੇ ਸ. ਕੰਵਰਪਾਲ ਸਿੰਘ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ 7 ਤਰੀਕ ਤਕ ਧਾਰਮਕ ਸਥਾਨ ਨਾ ਖੋਲ੍ਹੇ ਜਾਣ ਅਤੇ ਗ੍ਰਹਿ ਮੰਤਰਾਲੇ ਦੀਆਂ ਤਾਲਾਬੰਦੀ ਹਦਾਇਤਾਂ ਨੂੰ ਆਧਾਰ ਬਣਾ ਕੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਦਲ ਖ਼ਾਲਸਾ ਦੇ ਮਾਰਚ ’ਤੇ ਰੋਕ ਲਾ ਦਿਤੀ ਹੈ ਜਿਸ ਦਾ ਸਾਨੂੰ ਬੇਹੱਦ ਅਫ਼ਸੋਸ ਹੈ।

Corona VirusCorona Virus

ਉਨ੍ਹਾਂ ਕਿਹਾ ਕਿ ਅਸੀਂ ਮਾਰਚ ਵਿੱਚ ਘੱਟ ਤੋਂ ਘੱਟ ਗਿਣਤੀ ਅਤੇ ਸਰੀਰਕ ਦੂਰੀ ਬਣਾ ਕੇ ਚੱਲਣ ਬਾਰੇ ਸਰਕਾਰ ਨੂੰ ਲਿਖਿਆ ਸੀ ਪਰ ਉਸ ਨੇ ਕੇਂਦਰ ਦੀਆਂ ਹਦਾਇਤਾਂ ਦੀ ਆੜ ਹੇਠ ਸਾਨੂੰ ਮਾਰਚ ਲਈ ਇਜਾਜ਼ਤ ਦੇਣ ਤੋਂ ਮਨਾ ਕਰ ਦਿਤਾ ਹੈ।ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਕੀ 7 ਜੂਨ ਤੋਂ ਬਾਅਦ ਕੋਰੋਨਾ ਖ਼ਤਮ ਹੋ ਜਾਵੇਗਾ? ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ਰੂਰ ਕੋਈ ਸਖ਼ਤ ਸਟੈਂਡ ਲੈਣਾ ਚਾਹੀਦਾ ਸੀ ਪਰ ਅਫ਼ਸੋਸ ਉਨ੍ਹਾਂ ਇਸ ਮਾਮਲੇ ’ਤੇ ਚੁੱਪੀ ਧਾਰੀ ਰੱਖੀ।

Darbar SahibDarbar Sahib

ਉਨ੍ਹਾਂ ਕਿਹਾ ਕਿ ਅਸੀਂ ਕੇਵਲ 36 ਕੁ ਸਿੰਘਾਂ ਨੂੰ ਮਾਰਚ ਵਿਚ ਲੈ ਕੇ ਚੱਲਣਾ ਸੀ ਜਿਸ ਨਾਲ ਕੋਈ ਕੋਰੋਨਾ ਦਾ ਖ਼ਤਰਾ ਨਹੀਂ ਮੰਡਰਾਉਣ ਲੱਗਾ ਸੀ। ਉਨ੍ਹਾਂ ਕਿਹਾ ਕਿ ਹੁਣ ਮਾਰਚ ’ਤੇ ਲੱਗੀ ਪਾਬੰਦੀ ਤੋਂ ਬਾਅਦ ਪਾਰਟੀ ਨੇ ਫ਼ੈਸਲਾ ਕੀਤਾ ਕਿ ਅਸੀਂ ਹਰ ਹਾਲ ਵਿੱਚ ਆਪਣੇ ਸ਼ਹੀਦਾਂ ਨੂੰ ਯਾਦ ਕਰਾਂਗੇ ਤੇ ਦਲ ਖ਼ਾਲਸਾ ਦਫ਼ਤਰ ਤੋਂ 5 ਜੂਨ ਨੂੰ ਕੇਵਲ 5 ਸਿੰਘ ਹੀ ਦਰਬਾਰ ਸਾਹਿਬ ਤਕ ਪੈਦਲ ਜਾਣਗੇ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕਰਨਗੇ। ਲੋਕਾਂ ਦੀਆਂ ਦੁਸ਼ਵਾਰੀਆਂ ਅਤੇ ਆਰਥਿਕ ਮੰਦੀਆਂ ਨੂੰ ਮੁੱਖ ਰਖਦਿਆਂ ਹੋਇਆ ਅਸੀਂ ਇਸ ਵਾਰ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਨਹੀਂ ਦੇ ਰਹੇ ਲੇਕਿਨ ਅਸੀਂ ਉਸ ਦਿਨ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਵਿਚ ਜ਼ਰੂਰ ਸ਼ਾਮਲ ਹੋਵਾਂਗੇ। 

Giani Harpreet SinghGiani Harpreet Singh

ਦਲ ਖ਼ਾਲਸਾ ਨੇ ਕਿਹਾ ਕਿ ਪੁਲਿਸ ਘੱਲੂਘਾਰਾ ਦਿਵਸ ਤੋਂ ਪਹਿਲਾਂ ਸਿੱਖ ਨੌਜਵਾਨਾਂ ਨੂੰ ਦਰਬਾਰ ਸਾਹਿਬ ਜਾਣ ਤੋਂ ਰੋਕਣ ਲਈ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਹੁਣ ਜਥੇਦਾਰ ਵਾਲ਼ਾ ਰੋਲ ਅਦਾ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਪੰਜਾਬ ਸਰਕਾਰ ਨੂੰ ਇਹ ਹਦਾਇਤ ਕਰੇ ਕਿ ਘੱਲੂਘਾਰਾ ਮਨਾਉਣ ਆਏ ਸਿੰਘਾਂ ਨੂੰ ਕਿਸੇ ਵੀ ਤਰ੍ਹਾਂ ਰੋਕਿਆ ਨਾ ਜਾਵੇ ਤੇ ਸਿੱਖਾਂ ਨੂੰ ਆਪਣੇ ਸ਼ਹੀਦਾਂ ਨੂੰ ਸ਼ਾਂਤੀਪੂਰਵਕ ਯਾਦ ਕਰਨ ਦਿਤਾ ਜਾਵੇ। 

Dal KhalsaDal Khalsa

ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਸਾਲ 5 ਜੂਨ ਨੂੰ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹਿਰ ’ਚ ਵਿਸ਼ਾਲ ਮਾਰਚ ਕੀਤਾ ਜਾਂਦਾ ਸੀ ਲੇਕਿਨ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਕੇਵਲ ਨਾ-ਮਾਤਰ ਸਿੰਘਾਂ ਦੇ ਨਾਲ ਹੀ ਇਹ ਮਾਰਚ ਕੀਤਾ ਜਾਣਾ ਸੀ ਪਰ ਸਰਕਾਰ ਨੇ ਧਾਰਾ 144 ਤੇ ਹੋਰ ਕਈ ਕਾਰਨ ਦੱਸ ਕੇ ਇਸ ਮਾਰਚ ’ਤੇ ਰੋਕ ਲਾ ਦਿਤੀ ਹੈ। ਇਸ ਮੌਕੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ ਮੂਨਕਾਂ, ਰਣਜੀਤ ਸਿੰਘ ਦਮਦਮੀ ਟਕਸਾਲ ਆਦਿ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement