
6 ਜੂਨ ਨੂੰ ਛੇਵੇਂ ਪਾਤਸ਼ਾਹ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਘੱਲੂਘਾਰਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ : 6 ਜੂਨ ਨੂੰ ਛੇਵੇਂ ਪਾਤਸ਼ਾਹ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਘੱਲੂਘਾਰਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕੋਰੋਨਾ ਵਾਇਰਸ ਤੇ ਤਾਲਾਬੰਦੀ ਕਾਰਨ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਉਹ ਟੀ.ਵੀ. ਪ੍ਰਸਾਰਨ ਰਾਹੀਂ ਆਪੋ-ਅਪਣੇ ਘਰਾਂ ਵਿਚ ਸ਼ਰਧਾ ਭਾਵਨਾ ਅਤੇ ਸ਼ਾਂਤੀ ਪੂਰਵਕ ਮਨਾਉਣ।
Corona Virus
ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਜਥੇਦਾਰ ਕਿਹਾ ਕਿ 8 ਮਾਰਚ ਤਕ ਕੇਂਦਰ ਸਰਕਾਰ ਦਾ ਤਾਲਾਬੰਦੀ ਹੈ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਅਮਲ ਵੀ ਕਰਨਾ ਹੈ। ਇਸ ਲਈ ਸਦਭਾਵਨਾ ਵਾਲਾ ਮਾਹੌਲ ਕਾਇਮ ਰਖਿਆ ਜਾਵੇ। ਉਨ੍ਹਾਂ ਕਿਹਾ ਕਿ 6 ਜੂਨ 1984 ਦਾ ਕਾਂਡ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਦੇ ਡੂੰਘੇ ਜ਼ਖ਼ਮ ਅੱਜ ਵੀ ਸਿੱਖ ਕੌਮ ਦੇ ਦਿਲਾਂ ਵਿਚ ਹਨ।
1984 Darbar Sahib
ਸਿੱਖ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰਖੇਗੀ ਜਿਨ੍ਹਾਂ ਧਰਮ ਲਈ ਆਪਾ ਵਾਰਿਆ। ਇਹ ਦਸਣਯੋਗ ਹੈ ਕਿ ਸਰਕਾਰ ਸੋਚੀ ਸਮਝੀ ਚਾਲ ਤਹਿਤ ਪੰਥਕ ਸੰਗਠਨਾਂ ਨੂੰ ਅਕਾਲ ਤਖ਼ਤ ’ਤੇ ਇਕੱਠੇ ਨਾ ਹੋਣ ਲਈ ਬਜਿੱਦ ਹੈ। ਪੁਲਿਸ ਬਲ ਵੱਡੇ ਪੱਧਰ ’ਤੇ ਤਾਇਨਾਤ ਹਨ।