
ਪਾਕਿਸਤਾਨ ਸਰਕਾਰ ਨੇ ਕੋਰੋਨਾ ਕਾਰਨ ਨਹੀਂ ਦਿੱਤੀ ਆਗਿਆ, ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀ ਸੀ ਮੁਕੰਮਲ
ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ( Guru Arjan Dev Ji) ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।
Sikh Jatha
ਸ਼੍ਰੋਮਣੀ ਕਮੇਟੀ( Shiromani Committee ) ਦੇ ਪ੍ਰਧਾਨ ਬੀਬੀ ਜਗੀਰ ਕੌਰ( Bibi Jagir Kaur) ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ( Shiromani Committee) ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ।
ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Jagir Kaur
ਸ਼੍ਰੋਮਣੀ ਕਮੇਟੀ( Shiromani Committee) ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ( Shiromani Committee) ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।
Bibi Jagir Kaur
ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ( Shiromani Committee) ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।