ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Published : Jun 4, 2021, 1:08 pm IST
Updated : Jun 4, 2021, 1:12 pm IST
SHARE ARTICLE
Sri Akhand Path Sahib
Sri Akhand Path Sahib

ਜੂਨ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਭਾਵੁਕਤਾ ਵਾਲਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ - ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Akal takht ) ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।

darbar sahibDarbar Sahib

ਸ੍ਰੀ ਅਕਾਲ ਤਖ਼ਤ ਸਾਹਿਬ (Akal takht ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ(Jagir Kaur)
, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

Jagir KaurJagir Kaur

ਇਸ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ(Jagir Kaur) ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂਸ੍ਰੀ ਅਕਾਲ ਤਖ਼ਤ ਸਾਹਿਬ (Akal takht ) ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ।

Jagir KaurJagir Kaur

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਗਿੱਲ ਆਦਿ ਹਾਜ਼ਰ ਸਨ।

 ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ Sri Akhand Path Sahib 

ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ
ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ(  Sri Guru Granth Sahib Ji)  ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਦੂਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।

Sri Guru Granth Sahib Ji Sri Guru Granth Sahib Ji

 

ਫ਼ੌਜ ਦੀ ਗੋਲੀਬਾਰੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ 37 ਸਾਲ ਬਾਅਦ ਹੋਏ ਬਿਰਾਜਮਾਨ

ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Jagir Kaur), ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ।

Sri Guru Granth Sahib Ji Sri Guru Granth Sahib Ji

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement