ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 51 ਮੁਲਾਜ਼ਮ ਕੀਤੇ ਮੁਅੱਤਲ
Published : Jul 4, 2023, 6:45 pm IST
Updated : Jul 4, 2023, 6:53 pm IST
SHARE ARTICLE
Image: For representation purpose only
Image: For representation purpose only

ਮੁਅੱਤਲ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: ਤਾਲਿਬਾਨ ਨੇ ਅਫ਼ਗਾਨਿਸਤਾਨ ’ਚ ਬਿਊਟੀ ਪਾਲਰ ’ਤੇ ਲਾਈ ਪਾਬੰਦੀ 

ਉਨ੍ਹਾਂ ਦਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿਤੇ ਗਏ ਸਨ।

ਇਹ ਵੀ ਪੜ੍ਹੋ: ਮਾਸਕੋ ’ਤੇ ਯੂਕਰੇਨ ਦਾ ਡਰੋਨ ਹਮਲਾ ਨਾਕਾਮ ਕੀਤਾ ਗਿਆ : ਰੂਸ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਲੀਡਰਸ਼ਿਪ ਅਤੇ ਚੋਣ ਉਮੀਦਵਾਰਾਂ ਨਾਲ ਕੀਤੀ ਮੀਟਿੰਗ 

ਭਗਵੰਤ ਸਿੰਘ ਧੰਗੇੜਾ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ

ਇਸੇ ਦੌਰਾਨ ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਉਹ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਖੇ ਇੰਚਾਰਜ ਵਜੋਂ ਤਾਇਨਾਤ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਸਿਆ ਕਿ ਨਵੇਂ ਜਨਰਲ ਮੈਨੇਜਰ ਵਜੋਂ ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ ਨੂੰ ਸਰਾਵਾਂ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਮੈਨੇਜਰ ਨਰਿੰਦਰ ਸਿੰਘ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਾਇਨਾਤ ਕੀਤਾ ਗਿਆ ਹੈ। ਖਰੀਦ ਵਿਭਾਗ ਵਿਖੇ ਸੁਪਰਵਾਈਜ਼ਰ ਵਜੋਂ ਕਾਰਜਸ਼ੀਲ ਸਤਿੰਦਰ ਸਿੰਘ ਨੂੰ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ ਵਧੀਕ ਮੈਨੇਜਰ ਲਗਾ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਬੰਧ ਦਿਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement