
ਇਸ ਨਗਰ ਕੀਰਤਨ ਨਾਲ ਦੋਵੇਂ ਮੁਲਕਾਂ ਵਿਚ ਵਸ ਰਹੀ ਨਾਨਕ ਨਾਮ ਲੇਵਾ ਸੰਗਤ ਦੇ ਦਿਲਾਂ ਵਿਚ ਖੁਸ਼ੀ ਦਾ ਮਾਹੌਲ ਹੈ।
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਅਗੱਸਤ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਇਤਿਹਾਸਕ ਅਤੇ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਕੀਤਾ ਗਿਆ ਹੈ।
Nagar kirtan at Wagah Border
ਇਹ ਨਗਰ ਕੀਰਤਨ 1 ਅਗਸਤ ਤੋਂ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ। ਨਨਕਾਣਾ ਸਾਹਿਬ ਵਿਖੇ 1 ਅਗਸਤ ਨੂੰ ਭੋਗ ਪੈਣ ਉਪਰੰਤ ਇਹ ਨਗਰ ਕੀਰਤਨ ਭਾਰਤ ਲਈ ਰਵਾਨਾ ਹੋਇਆ ਸੀ। ਇਹ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਿਆ। ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਤੱਕ ਕਾਫ਼ਲੇ ਦੇ ਨਾਲ-ਨਾਲ ਫ਼ੌਜ ਅਤੇ ਹੋਰ ਸੁਰੱਖਿਆ ਬਲਾਂ ਦੀਆਂ ਗੱਡੀਆਂ ਵੀ ਚੱਲ ਰਹੀਆਂ ਸਨ।
Nagar kirtan Route
ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 100 ਦਿਨਾਂ ਅੰਦਰ ਭਾਰਤ ਦੇ 65 ਵੱਡੇ ਸ਼ਹਿਰਾਂ, ਦੇਸ਼ ਦੇ 17 ਸੂਬਿਆਂ ਅਤੇ ਪੰਜਾਂ ਤਖ਼ਤ ਸਾਹਿਬਨਾਂ ਅਤੇ ਦੇਸ਼ ਦੇ ਹੋਰ ਕਈ ਇਤਿਹਾਸਕ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਆ ਕੇ ਸਮਾਪਤੀ ਕਰੇਗਾ।
Sultanpur Lodhi
ਜ਼ਿਕਰਯੋਗ ਹੈ ਕਿ ਇਸ ਨਗਰ ਕੀਰਤਨ ਨਾਲ ਦੋਵੇਂ ਮੁਲਕਾਂ ਵਿਚ ਵਸ ਰਹੀ ਨਾਨਕ ਨਾਮ ਲੇਵਾ ਸੰਗਤ ਦੇ ਦਿਲਾਂ ਵਿਚ ਖੁਸ਼ੀ ਦਾ ਮਾਹੌਲ ਹੈ। ਨਗਰ ਕੀਰਨਤ ਦੇ ਨਾਲ ਨਾਲ ਚਾਰੇ ਪਾਸੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ ਗੂੰਜ ਰਹੇ ਹਨ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ।
Nagar Kirtan
ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਹਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਬਣ ਰਹੀ। ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਇਸ ਕੌਮਾਂਤਰੀ ਅਤੇ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Panthak News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।