
ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਕਿਹਾ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਮੁੜ 'ਜਥੇਦਾਰ' ਲਗਾਉਣ ਲਈ ਆਰਐਸਐਸ ਨੇ ਉਨ੍ਹਾਂ 'ਤੇ ਭਾਰੀ ਦਬਾਅ ਬਣਾਇਆ ਸੀ।
ਅੰਮ੍ਰਿਤਸਰ (ਚਰਨਜੀਤ ਸਿੰਘ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਕਿਹਾ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਮੁੜ 'ਜਥੇਦਾਰ' ਲਗਾਉਣ ਲਈ ਆਰ.ਐਸ. ਐਸ. ਨੇ ਉਨ੍ਹਾਂ 'ਤੇ ਭਾਰੀ ਦਬਾਅ ਬਣਾਇਆ ਸੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਹਿਤ ਨੇ ਕਿਹਾ ਕਿ ਉਨ੍ਹਾਂ ਆਰਐਸਐਸ ਦੇ ਆਗੂਆਂ ਨੂੰ ਜਦ ਗਿਆਨੀ ਇਕਬਾਲ ਸਿੰਘ ਦੇ ਕਾਰਨਾਮਿਆਂ ਤੋਂ ਜਾਣੂ ਕਰਵਾਇਆ ਤਾਂ ਹਰ ਇਕ ਦੇ ਮੂੰਹ ਵਿਚ ਉਂਗਲਾਂ ਆ ਗਈਆਂ।
RSS
ਉਨ੍ਹਾਂ ਕਿਹਾ ਕਿ ਆਰ ਐਸ ਐਸ ਪੜ੍ਹੇ ਲਿਖੇ ਵਿਅਕਤੀਆਂ ਦੀ ਇਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਆਰ ਐਸ ਐਸ ਨੂੰ ਸਪਸ਼ਟ ਕਰ ਦਿਤਾ ਕਿ ਉਹ ਕਿਸੇ ਵੀ ਕੀਮਤ 'ਤੇ ਗਿਆਨੀ ਇਕਬਾਲ ਸਿੰਘ ਨੂੰ ਬਹਾਲ ਨਹੀਂ ਕਰਨਗੇ। ਸ. ਹਿਤ ਨੇ ਕਿਹਾ ਕਿ ਜਦ ਆਰ ਐਸ ਐਸ ਵਾਲਿਆਂ ਨੂੰ ਵੀ ਗਿਆਨੀ ਇਕਬਾਲ ਸਿੰਘ ਦੇ ਕਾਰਨਾਮੇ ਪਤਾ ਲੱਗੇ ਤਾਂ ਉਨ੍ਹਾਂ ਵੀ ਪੈਰ ਪਿਛਾਹ ਖਿੱਚ ਲਏ।
Giani Iqbal Singh
ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਕਾਰਜਕਾਲ ਦੀ ਜਾਂਚ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ, ਉਸ ਕਮੇਟੀ ਦੀ ਰੀਪੋਰਟ ਆ ਗਈ ਹੈ ਜਲਦ ਹੀ ਇਸ ਰੀਪੋਰਟ ਨੂੰ ਜਨਤਕ ਕਰ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਤਖ਼ਤ ਸਾਹਿਬ ਬੋਰਡ ਜਲਦ ਹੀ ਨਵੇਂ ਜਥੇਦਾਰ ਦੀ ਨਿਯੁਕਤੀ ਕਰ ਰਿਹਾ ਹੈ।
Panthak News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।