ਸ. ਜੋਗਿੰਦਰ ਸਿੰਘ ਦੇ ਅਚਾਨਕ ਵਿਛੋੜੇ ’ਤੇ ਪੰਥਕ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Published : Aug 4, 2024, 9:42 pm IST
Updated : Aug 4, 2024, 9:42 pm IST
SHARE ARTICLE
Joginder Singh ji
Joginder Singh ji

ਪੁਜਾਰੀਵਾਦ ਵਿਰੁਧ ਆਵਾਜ ਬੁਲੰਦ ਕਰਨ ਦੀ ਭਾਵੇਂ ਉਨ੍ਹਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਈ ਉਨ੍ਹਾਂ ਸਿਧਾਂਤਾਂ ਨਾਲ ਕਦੇ ਸਮਝੋਤਾ ਨਹੀਂ ਕੀਤਾ : ਪ੍ਰੋ. ਦਰਸ਼ਨ ਸਿੰਘ

ਕੋਟਕਪੂਰਾ, 4 ਅਗਸਤ (ਗੁਰਿੰਦਰ ਸਿੰਘ) : ਖਾਲਸਾ ਪੰਥ ਦੀ ਅਹਿਮ ਸ਼ਖ਼ਸੀਅਤ, ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਪੰਥ ਲਈ ਫਿਕਰਮੰਦੀ ਹਮੇਸ਼ਾਂ ਜ਼ਾਹਰ ਕਰਨ ਵਾਲੇ ਸ. ਜੋਗਿੰਦਰ ਸਿੰਘ ਬਾਨੀ ਸਪੋਕਸਮੈਨ ਦੇ ਅਚਾਨਕ ਵਿਛੋੜੇ ’ਤੇ ਪੰਥ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰੋ. ਦਰਸ਼ਨ ਸਿੰਘ ਖਾਲਸਾ ਸਾਬਕਾ ਮੁੱਖ ਸੇਵਾਦਾਰ ਅਕਾਲ ਤਖ਼ਤ ਨੇ ਆਖਿਆ ਕਿ ਪੁਜਾਰੀਵਾਦ ਵਿਰੁਧ ਆਵਾਜ ਬੁਲੰਦ ਕਰਨ ਦੀ ਭਾਵੇਂ ਸ. ਜੋਗਿੰਦਰ ਸਿੰਘ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਈ ਪਰ ਨਾ ਤਾਂ ਉਨ੍ਹਾਂ ਵਿਚਾਰਧਾਰਾ ਬਦਲੀ ਅਤੇ ਨਾ ਹੀ ਸਿਧਾਂਤਾਂ ਨਾਲ ਸਮਝੋਤਾ ਕੀਤਾ। ਗੁਰਮਤਿ ਸੇਵਾ ਲਹਿਰ ਦੇ ਮੁਖੀ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਆਖਿਆ ਕਿ ਸ. ਜੋਗਿੰਦਰ ਸਿੰਘ ਅਗਵਾਈ ਹੇਠ ‘ਰੋਜ਼ਾਨਾ ਸਪੋਕਸਮੈਨ’ ਨੇ ਅਪਣੀਆਂ ਪ੍ਰਾਪਤੀਆਂ ਦੌਰਾਨ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਅਵਾਜ਼ ਬੁਲੰਦ ਕਰਦਿਆਂ ਉਨ੍ਹਾਂ ਨੂੰ ਸਮਾਜ ’ਚ ਸਿਰ ਉੱਚਾ ਕਰ ਕੇ ਤੁਰਨ ਦੇ ਸਮਰੱਥ ਬਣਾਇਆ।

ਪ੍ਰਸਿੱਧ ਲੇਖ਼ਕ ਪ੍ਰੋ. ਇੰਦਰ ਸਿੰਘ ਘੱਗਾ ਨੇ ਦਾਅਵਾ ਕੀਤਾ ਕਿ ਪ੍ਰੋ. ਗੁਰਮੁੱਖ ਸਿੰਘ ਤੇ ਗਿਆਨੀ ਦਿੱਤ ਸਿੰਘ ਦੀ ਗੁਰਦਵਾਰਾ ਸੁਧਾਰ ਲਹਿਰ ਤੋਂ ਬਾਅਦ ਪਹਿਲੀ ਵਾਰ ਸ. ਜੋਗਿੰਦਰ ਸਿੰਘ ਦੇ ਰੂਪ ’ਚ ਕਿਸੇ ਨਿਧੜਕ ਵਿਅਕਤੀ ਨੇ ਪੁਜਾਰੀਵਾਦ ਵਿਰੁਧ ਬੋਲਣ ਅਤੇ ਸਟੈਂਡ ਲੈਣ ਦੀ ਜੁਰਅੱਤ ਕੀਤੀ ਸੀ। 

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਜੋਗਿੰਦਰ ਸਿੰਘ ਦੇ ਅਚਾਨਕ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਵਿਛੋੜੇ ਨਾਲ ਕੌਮ ਨਿਧੜਕ ਤੇ ਦੂਰਅੰਦੇਸ਼ੀ ਵਾਲੀ ਪੰਥਕ ਕਲਮ ਤੋਂ ਵਾਂਝੀ ਹੋ ਗਈ ਹੈ। ਅੱਜ ਜਦੋਂ ਸਰੀਰਕ ਰੂਪ ਵਿਚ ਉਹ ਸਾਡੇ ਦਰਮਿਆਨ ਨਹੀਂ ਰਹੇ ਪਰ ਉਨ੍ਹਾਂ ਦੀ ਕਲਮ ਨਵੀਂ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਨਾਸਰੋਤ ਰਹੇਗੀ।

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪਿ੍ਰੰਸੀਪਲ ਗੁਰਬਚਨ ਸਿੰਘ ਪੰਨ੍ਹਵਾਂ ਅਨੁਸਾਰ ਸ. ਜੋਗਿੰਦਰ ਸਿੰਘ ਦੇ ਵਿਛੋੜੇ ਨਾਲ ਸਿੱਖ ਕੌਮ ਅਤੇ ਸਮੁੱਚੇ ਪੰਥ ਨੂੰ ਡੂੰਘੀ ਸੱਟ ਲੱਗੀ ਹੈ। ਹੁਣ ਰੋਜ਼ਾਨਾ ਸਪੋਕਸਮੈਨ ਨੂੰ ਹਰ ਹਾਲਤ ਵਿੱਚ ਚਾਲੂ ਰੱਖਣਾ ਅਤੇ ਕਾਮਯਾਬੀ ਦੀਆਂ ਬੁਲੰਦੀਆਂ ’ਤੇ ਟਿਕਾ ਕੇ ਰੱਖਣਾ ਵੀ ਸਾਡੀ ਸਾਰਿਆਂ ਦੀ ਕੌਮੀ ਜਿੰਮੇਵਾਰੀ ਬਣਦੀ ਹੈ।

ਮਿਸ਼ਨਰੀ ਪ੍ਰਚਾਰਕ ਪ੍ਰੋ. ਸਰਬਜੀਤ ਸਿੰਘ ਧੂੰਦਾ ਮੁਤਾਬਕ ‘ਰੋਜ਼ਾਨਾ ਸਪੋਕਸਮੈਨ’ ਨੂੰ ਹਿੰਦੂ, ਸਿੱਖ, ਮੁਸਲਮਾਨ ਤੇ ਈਸਾਈਆਂ ਸਮੇਤ ਜਾਗਰੂਕ ਸਮਾਜ ਦਾ ਹਰ ਇਕ ਨਾਗਰਿਕ ਰੋਜ਼ਾਨਾ ਪੜ੍ਹਨ ਦੀ ਉਡੀਕ ’ਚ ਰਹਿੰਦਾ ਹੈ। ਇਹ ਸਭ ਸ. ਜੋਗਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਸੋਚ ਸੀ ਪਰ ਉਹਨਾਂ ਦੇ ਵਿਛੋੜੇ ਦੀ ਮਨਹੂਸ ਖ਼ਬਰ ਨਾਲ ਪੰਥਕ ਹਲਕਿਆਂ ’ਚ ਸੋਗ ਅਤੇ ਮਾਤਮ ਦਾ ਮਾਹੌਲ ਹੈ। 

ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਜਗਤਾਰ ਸਿੰਘ ਜਾਚਕ ਨੇ ਕਿਹਾ ਕਿ ਭਾਵੇਂ ਸ. ਜੋਗਿੰਦਰ ਸਿੰਘ ਸਾਡੇ ਦਰਮਿਆਨ ਨਹੀਂ ਰਹੇ ਪਰ ਉਨ੍ਹਾਂ ਦੇ ਯਤਨਾ ਸਦਕਾ ਹੋਂਦ ਵਿਚ ਆਏ ਅਖਬਾਰ ‘ਰੋਜ਼ਾਨਾ ਸਪੋਕਸਮੈਨ’ ਨੇ ਦੁਖੀਆਂ ਅਤੇ ਜਰੂਰਤਮੰਦਾਂ ਦੀ ਅਵਾਜ਼ ਬਣਨ ’ਚ ਹਮੇਸ਼ਾਂ ਮੋਹਰੀ ਰੋਲ ਨਿਭਾਇਆ ਹੈ। 
ਪ੍ਰਵਾਸੀ ਭਾਰਤੀ, ਸਿੱਖ ਇਤਿਹਾਸਕਾਰ ਅਤੇ ਚਿੰਤਕ ਭਾਈ ਸਰਵਜੀਤ ਸਿੰਘ ਸੈਕਰਾਮੈਂਟੋ ਨੇ ਸ. ਜੋਗਿੰਦਰ ਸਿੰਘ ਦੇ ਵਿਛੋੜੇ ’ਤੇ ਦੁੱਖ ਪ੍ਰਗਟਾਉਂਦਿਆਂ ਆਖਿਆ ਕਿ ‘ਰੋਜ਼ਾਨਾ ਸਪੋਕਸਮੈਨ’ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਦਿਤੀਆਂ ਗਈਆਂ ਦਲੀਲਾਂ ਅਤੇ ਸੰਗਤ ਮੂਹਰੇ ਰਖਿਆ ਗਿਆ ਪੱਖ ਸ਼ਲਾਘਾਯੋਗ ਰਿਹਾ।

ਪ੍ਰਵਾਸੀ ਭਾਰਤੀ ਤੇ ਵਿਦਵਾਨ ਭਾਈ ਗੁਰਚਰਨ ਸਿੰਘ ਜਿਉਣਵਾਲਾ ਨੇ ਸ. ਜੋਗਿੰਦਰ ਸਿੰਘ ਦੇ ਵਿਛੋੜੇ ਨੂੰ ਅਸਹਿ ਦੇ ਅਕਹਿ ਮੰਨਦਿਆਂ ਆਖਿਆ ਕਿ ਪੰਥ ਵਿਚੋਂ ਕੂੜਾ ਕਰਕਟ ਕੱਢਣ ਲਈ ਸ. ਜੋਗਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਨੇ ਹਮੇਸ਼ਾਂ ਇਨਸਾਨੀਅਤ ਦੀ ਗੱਲ ਕੀਤੀ ਅਤੇ ਸ. ਜੋਗਿੰਦਰ ਸਿੰਘ ਦੀ ਪਾਰਖੂ ਅੱਖ ਨੇ ਕਈ ਲੇਖਕਾਂ ਨੂੰ ਝੰਜੋੜਿਆ ਅਤੇ ਵਰਤਮਾਨ ਸਰੋਕਾਰਾਂ ਨਾਲ ਸਬੰਧਤ ਮੁੱਦਿਆਂ ਸਮੇਤ ਚਲੰਤ ਮਾਮਲਿਆਂ ਬਾਰੇ ਲਿਖਣ ਲਈ ਉਤਸ਼ਾਹਤ ਕੀਤਾ। 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਖੋਸਾ ਨੇ ਵੀ ਸ. ਜੋਗਿੰਦਰ ਸਿੰਘ ਦੇ ਵਿਛੋੜੇ ’ਤੇ ਦੁੱਖ ਪ੍ਰਗਟਾਉਂਦਿਆਂ ਪੰਥ ਨੂੰ ਅਪੀਲ ਕੀਤੀ ਕਿ ਉਹ ਵੀ ਮਸੰਦਾਂ ਤੋਂ ਗੁਰਦਵਾਰੇ ਆਜ਼ਾਦ ਕਰਾਉਣ ਲਈ ਸ. ਜੋਗਿੰਦਰ ਸਿੰਘ ਵਲੋਂ ਆਰੰਭੇ ਸੰਘਰਸ਼ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਕਰਨ।

ਬਹਿਬਲ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਸ. ਜੋਗਿੰਦਰ ਸਿੰਘ ਦੇ ਵਿਛੋੜੇ ’ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਮੰਨਿਆ ਹੈ। ਆਰਥਿਕ ਤੰਗੀ ਦੇ ਬਾਵਜੂਦ ਸ. ਜੋਗਿੰਦਰ ਸਿੰਘ ਨੇ ਸਿੱਖਾਂ ’ਤੇ ਹੁੰਦੇ ਜੁਲਮ ਦੀ ਗੱਲ ਪਹਿਲ ਦੇ ਆਧਾਰ ’ਤੇ ਕਹਿਣ ਅਤੇ ਲਿਖਣ ਤੋਂ ਕਦੇ ਸੰਕੋਚ ਨਹੀਂ ਕੀਤਾ।

ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਨੇ ਵੀ ਸ. ਜੋਗਿੰਦਰ ਸਿੰਘ ਦੀ ਮੌਤ ਨੂੰ ਮਨਹੂਸ ਖ਼ਬਰ ਮੰਨਦਿਆਂ ਆਖਿਆ ਕਿ ਸ. ਜੋਗਿੰਦਰ ਸਿੰਘ ਵਲੋਂ ਹਰ ਮਸਲੇ ਦੀ ਤਹਿ ਤਕ ਜਾ ਕੇ, ਸਬੰਧਤ ਮੁੱਦੇ ਦਾ ਹੱਲ ਵੀ ਸੁਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ। ਉਨ੍ਹਾਂ ਸ. ਜੋਗਿੰਦਰ ਸਿੰਘ ਦੇ ਬੇਵਕਤੀ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਉੱਘੇ ਕਥਾਵਚਕ ਭਾਈ ਹਰਜੀਤ ਸਿੰਘ ਢਪਾਲੀ ਨੇ ‘ਰੋਜ਼ਾਨਾ ਸਪੋਕਸਮੈਨ’ ਦੇ ਬਾਨੀ ਸੰਪਾਦਕ ਸ੍ਰ. ਜੋਗਿੰਦਰ ਸਿੰਘ ਦੇ ਵਿਛੋੜੇ ਨੂੰ ਪੰਥ ਲਈ ਨਾਮ ਪੂਰਿਆ ਜਾਣ ਵਾਲਾ ਘਾਟਾ ਮੰਨਦਿਆਂ ਆਖਿਆ ਕਿ ਉਨ੍ਹਾਂ ਦੀ ਖਾਮੋਸ਼ ਹੋਈ ਕਲਮ ਨਾਲ ਪੰਜਾਬ, ਪੰਜਾਬੀ, ਪੰਜਾਬੀਅਤ, ਪੰਥ ਅਤੇ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਮਿਸ਼ਨਰੀ ਪ੍ਰਚਾਰਕ ਗੁਰਜੰਟ ਸਿੰਘ ਰੂਪੋਵਾਲੀ ਨੇ ਸ. ਜੋਗਿੰਦਰ ਸਿੰਘ ਨੂੰ ਪੰਥਕ ਪੱਤਰਕਾਰੀ ਦਾ ਨਿਧੜਕ ਬਾਦਸ਼ਾਹ ਮੰਨਦਿਆਂ ਆਖਿਆ ਕਿ ਇਸ ਖਬਰ ਨੂੰ ਬੜੀ ਮੁਸ਼ਕਿਲ ਨਾਲ ਬਰਦਾਸ਼ਤ ਕੀਤਾ ਜਾਵੇਗਾ ਕਿ ਪੰਥ ਦੀ ਮਹਾਨ ਹਸਤੀ ਸਾਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਈ ਹੈ। 

ਪ੍ਰਸਿੱਧ ਕਥਾਵਾਚਕ ਭਾਈ ਸਤਨਾਮ ਸਿੰਘ ਚੰਦੜ੍ਹ ਨੇ ਦਾਅਵਾ ਕੀਤਾ ਕਿ ਬਾਬੇ ਨਾਨਕ ਦੀ ਅਸਲ ਵਿਚਾਰਧਾਰਾ ਦਾ ਪ੍ਰਚਾਰ/ਪ੍ਰਸਾਰ ਕਰਨ ਲਈ ਜੋ ਢੰਗ-ਤਰੀਕਾ ਸ. ਜੋਗਿੰਦਰ ਸਿੰਘ ਨੇ ਅਪਣਾਇਆ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। 

ਉੱਘੇ ਇਤਿਹਾਸਕਾਰ ਅਤੇ ਪ੍ਰਸਿੱਧ ਲੇਖਕ ਡਾ ਹਰਜਿੰਦਰ ਸਿੰਘ ਦਿਲਗੀਰ ਨੇ ਸ. ਜੋਗਿੰਦਰ ਸਿੰਘ ਦੇ ਵਿਛੋੜੇ ਨੂੰ ਪੰਥ ਲਈ ਬਹੁਤ ਹੀ ਦੁਖਦਾਇਕ ਮੰਨਦਿਆਂ ਆਖਿਆ ਕਿ ਸ. ਜੋਗਿੰਦਰ ਸਿੰਘ ਜਬਰ, ਜੁਲਮ, ਧੱਕੇਸ਼ਾਹੀ, ਬੇਇਨਸਾਫੀ, ਹੱਕ ਸੱਚ ਦੀ ਰਖਵਾਲੀ ਕਰਨ ਵਾਲਾ, ਜਾਗਦੀ ਜਮੀਰ ਅਤੇ ਸੱਚ ’ਤੇ ਪਹਿਰਾ ਦੇਣ ਵਾਲਾ ਅਨਮੋਲ ਹੀਰਾ ਸੀ।

ਇੰਜੀ. ਬਲਵਿੰਦਰ ਸਿੰਘ ਮਿਸ਼ਨਰੀ ਕਨਵੀਨਰ ‘ਏਕਸ ਕੇ ਬਾਰਕ’ ਨੇ ਆਖਿਆ ਕਿ ਸ. ਜੋਗਿੰਦਰ ਸਿੰਘ ਦਾ ਲਾਇਆ ਬੂਟਾ ‘ਰੋਜ਼ਾਨਾ ਸਪੋਕਸਮੈਨ’ ਹਿੰਦੀ, ਪੰਜਾਬੀ ਹੀ ਨਹੀਂ ਬਲਕਿ ਅੰਗਰੇਜ਼ੀ ਅਖ਼ਬਾਰਾਂ ਦੇ ਬਰਾਬਰ ਦਾ ਕੌਮਾਂਤਰੀ ਪੱਧਰ ’ਤੇ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਬੇਲਾਗ ਅਵਾਜ਼ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ. ਜੋਗਿੰਦਰ ਸਿੰਘ ਦੀ ਸੋਚ ਨੂੰ ਜ਼ਿੰਦਾ ਰਖਿਆ ਜਾਣਾ ਚਾਹੀਦਾ ਹੈ ਤੇ ਇਸ ਲਈ ਦੇਸ਼ ਵਿਦੇਸ਼ ਦੀਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਦੇ ਸਹਿਯੋਗ ਦੀ ਲੋੜ ਹੈ।

ਸ. ਜੋਗਿੰਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਉਣ ਵਾਲਿਆਂ ਵਿਚ ਭਾਈ ਬਲਵਿੰਦਰ ਸਿੰਘ ਅੰਬਰਸਰੀਆ ਗਵਰਨਿੰਗ ਕੌਂਸਲ ਮੈਂਬਰ ‘ਉੱਚਾ ਦਰ ਬਾਬੇ ਨਾਨਕ ਦਾ’, ਅੰਤਰਰਾਸ਼ਟਰੀ ਢਾਡੀ ਜੱਥੇ ਦੇ ਮੁਖੀ ਭਾਈ ਬਿੱਕਰ ਸਿੰਘ ਕੜਾਕਾ, ਪ੍ਰਸਿੱਧ ਸਾਹਿਤਕਾਰ ਤੇ ਪ੍ਰਵਾਸੀ ਭਾਰਤੀ ਤਰਲੋਚਨ ਸਿੰਘ ਦੁਪਾਲਪੁਰ, ਮਿਸ਼ਨਰੀ ਪ੍ਰਚਾਰਕ ਸੁਖਵਿੰਦਰ ਸਿੰਘ ਦਦੇਹਰ, ਹੌਂਦ ਚਿੱਲੜ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਚਿੰਤਕ ਦਰਸ਼ਨ ਸਿੰਘ ਘੋਲੀਆ, ਡਾ. ਅਵੀਨਿੰਦਰਪਾਲ ਸਿੰਘ ਚੀਫ਼ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਹੋਰ ਸ਼ਾਮਲ ਹਨ।

SHARE ARTICLE

ਏਜੰਸੀ

Advertisement

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:12 AM

ਦੋਸਤਾਂ-ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਖਿਡਾਰੀਆਂ ਨੂੰ ਓਲੰਪਿਕ ਲਈ ਤਿਆਰ ਕਰ ਰਿਹਾ ਫ਼ੌਜੀ ਪਤੀ-

17 Sep 2024 9:18 AM
Advertisement