ਬਹਿਬਲ ਕਲਾਂ ਇਨਸਾਫ਼ ਮੋਰਚਾ ਵਲੋਂ 12 ਅਕਤੂਬਰ ਤੋਂ ਮਰਨ ਵਰਤ ਦਾ ਐਲਾਨ
Published : Oct 4, 2023, 8:40 am IST
Updated : Oct 4, 2023, 8:40 am IST
SHARE ARTICLE
 Sukhraj Singh niamiwala
Sukhraj Singh niamiwala

ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ, 8 ਸਾਲਾਂ ’ਚ ਕਿਸੇ ਸਰਕਾਰ ਨੇ ਇਨਸਾਫ਼ ਦਿਵਾਉਣ ਵਿਚ ਦਿਲਚਸਪੀ ਨਹੀਂ ਦਿਖਾਈ

 

ਕੋਟਕਪੂਰਾ: ਬਰਗਾੜੀ ਬੇਅਦਬੀ ਕਾਂਡ ਵਿਚ ਇਨਸਾਫ਼ ਦੀ ਮੰਗ ਕਰਦਿਆਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲਾ ਸੁਖਰਾਜ ਸਿੰਘ ਨੇ 12 ਅਕਤੂਬਰ ਤੋਂ ਮਰਨ ਵਰਤ ਦਾ ਐਲਾਨ ਕੀਤਾ ਹੈ। ਢਾਈ ਸਾਲਾਂ ਤੋਂ ਚੱਲ ਰਹੇ ਮੋਰਚੇ ਦੌਰਾਨ ਉਹ ਕਰੀਬ 8 ਵਾਰ ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗ ਬੰਦ ਕਰਕੇ ਇਨਸਾਫ਼ ਦੀ ਮੰਗ ਕਰ ਚੁੱਕੇ ਹਨ। ਸੁਖਰਾਜ ਸਿੰਘ ਨੇ ਕਿਹਾ ਕਿ 8 ਸਾਲਾਂ ਵਿਚ ਤਿੰਨ ਸਰਕਾਰਾਂ ਬਣੀਆਂ ਪਰ ਕਿਸੇ ਨੇ ਵੀ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿਚ ਦਿਲਚਸਪੀ ਨਹੀਂ ਦਿਖਾਈ।

ਇਹ ਵੀ ਪੜ੍ਹੋ: ਮਾਨਸਾ ਜੇਲ ਦਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ

ਉਨ੍ਹਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਸਰਕਾਰ ਗੋਲੀਬਾਰੀ ਦੇ ਕਾਰਨਾਂ ਅਤੇ ਇਸ ਵਿਚ ਸ਼ਾਮਲ ਲੋਕਾਂ ਦਾ ਨਾਂਅ ਲੈਣ ਤੋਂ ਅਜੇ ਵੀ ਟਾਲ-ਮਟੋਲ ਕਰ ਰਹੀ ਹੈ। ਇਸ ਵਾਰ ਸਖ਼ਤ ਟੱਕਰ ਹੋਵੇਗੀ। ਇਸ ਤੋਂ ਪਹਿਲਾਂ ਵੀ ਮੋਰਚਾ ਅਪਣੀਆਂ ਮੰਗਾਂ ਨੂੰ ਲੈ ਕੇ ਸੜਕ ਜਾਮ ਅਤੇ ਮੁਜ਼ਾਹਰਿਆਂ ਵਰਗੇ ਪ੍ਰੋਗਰਾਮ ਉਲੀਕਦਾ ਰਿਹਾ ਹੈ।

ਇਹ ਵੀ ਪੜ੍ਹੋ: ਘੱਟ ਗਿਣਤੀ ਸੰਸਥਾਵਾਂ ’ਤੇ ਲਾਗੂ ਨਹੀਂ ਹੋਵੇਗਾ ਐੱਸ.ਸੀ., ਐੱਸ.ਟੀ., ਓ.ਬੀ.ਸੀ. ਰਾਖਵਾਂਕਰਨ : ਮਦਰਾਸ ਹਾਈ ਕੋਰਟ

ਭਾਵੇਂ ਸੁਖਰਾਜ ਸਿੰਘ ਨਿਆਮੀਵਾਲਾ ਨੇ 12 ਅਕਤੂਬਰ ਦਿਨ ਵੀਰਵਾਰ ਨੂੰ  ਸਵੇਰੇ 9:00 ਵਜੇ ਰਾਸ਼ਟਰੀ ਰਾਜ ਮਾਰਗ ਨੰਬਰ 54 'ਤੇ ਸਥਿਤ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਵਿਖੇ ਪਹੁੰਚਣ ਲਈ ਸਾਰੀਆਂ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਚਿੰਤਕਾਂ, ਵਿਦਵਾਨਾਂ, ਪੰਥਦਰਦੀਆਂ ਅਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ  ਅਪੀਲ ਕੀਤੀ ਹੈ ਪਰ ਦੂਜੇ ਪਾਸੇ ਉਨ੍ਹਾਂ ਦੋਸ਼ ਲਾਇਆ ਹੈ ਕਿ ਜੇਕਰ ਸਿਆਸਤਦਾਨਾਂ ਨੇ ਇਸ ਮੁੱਦੇ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਤਾਂ ਧਾਰਮਕ ਆਗੂਆਂ ਨੇ ਵੀ ਸਿਰਫ਼ ਲਾਹਾ ਲੈਣ ਵਿਚ ਘੱਟ ਨਹੀਂ ਗੁਜਾਰੀ |  

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement