ਸੁਲਤਾਨਪੁਰ ਲੋਧੀ ਜਾਣ ਲਈ ਤੁਹਾਡੇ ਲਈ ਕਿਹੜਾ ਰਸਤਾ ਹੈ ਸਭ ਤੋਂ ਆਸਾਨ
Published : Nov 4, 2019, 4:20 pm IST
Updated : Nov 4, 2019, 4:24 pm IST
SHARE ARTICLE
Sultanpur lodhi
Sultanpur lodhi

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਝੇ ਸਿੱਖ ਭਾਈਚਾਰੇ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਕਪੂਰਥਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਝੇ ਸਿੱਖਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ, ਸਿੱਖ ਜਥੇਬੰਦੀਆਂ, ਸ਼ਹਿਰਾਂ ਅਤੇ ਪਿੰਡਾਂ ਦੇ ਵਸਨੀਕ ਆਪੋ-ਆਪਣੇ ਪੱਧਰ 'ਤੇ ਸਮਾਗਮ ਕਰਵਾ ਰਹੇ ਹਨ ਅਤੇ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ 'ਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰੂਟ ਪਲਾਨ ਤਿਆਰ ਕੀਤਾ ਹੈ।

Route Map of Sultanpur lodhiRoute Map of Sultanpur lodhi

ਲੁਧਿਆਣਾ, ਅੰਮ੍ਰਿਤਸਰ , ਫਿਰੋਜ਼ਪੁਰ ਤੇ ਮੋਗਾ ਤੋਂ ਆਉਣ ਵਾਲੀ ਸੰਗਤ ਲਈ ਵਿਸ਼ੇਸ਼ ਤੌਰ 'ਤੇ ਰੂਟ ਪਲਾਨ ਬਣਾਇਆ ਗਿਆ ਹੈ ਤਾਂ ਜੋ ਸੰਗਤ ਨੂੰ ਜਾਮ ਤੋਂ ਬਚਾਇਆ ਜਾ ਸਕੇ। ਇਸ ਪੂਰੇ ਸਮਾਗਮ ਦੌਰਾਨ ਪਿੰਡ ਡਡਵਿੰਡੀ 'ਚ ਬਣੀ ਪਾਰਕਿੰਗ ਪੂਰੇ ਜ਼ਿਲ੍ਹੇ 'ਚ ਆਉਣ ਵਾਲੀ ਆਵਾਜਾਈ ਦੇ ਧੁਰੇ ਦੇ ਰੂਪ 'ਚ ਕੰਮ ਕਰੇਗੀ।ਕਪੂਰਥਲਾ ਪੁਲਿਸ ਵੱਲੋਂ ਸੁਲਤਾਨਪੁਰ ਲੋਧੀ ਵਿਚ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਇਸ ਨਕਸ਼ਾ ਤਿਆਰ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਲਤਾਨਪੁਰ ਲੋਧੀ ਆਉਣ ਲਈ ਸਹਾਇਤਾ ਕਰੇਗਾ। 

Sultanpur LodhiSultanpur Lodhi

ਕਪੂਰਥਲਾ ਪੁਲਿਸ ਨੇ ਧਾਰਮਕ ਸਮਾਗਮ ਦੌਰਾਨ ਜ਼ਿਲ੍ਹੇ ਵਿਚ ਵੱਡੇ ਪੱਧਰ ‘ਤੇ ਟ੍ਰੈਫਿਕ ਪੁਲਿਸ ਕਰਮਚਾਰੀਆਂ ਦੀ ਨਿਯੁਕਤੀ ਵੀ ਕੀਤੀ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵੀਆਈਪੀ ਸ਼ਖ਼ਸੀਅਤਾਂ ਤੇ ਹੋਰ ਮਸ਼ਹੂਰ ਹਸਤੀਆਂ ਦੇ ਲਈ ਵੀ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਲੋਕਾਂ ਦੀ ਸਹੂਲਤ ਲਈ ਐਮਰਜੈਂਸੀ ਵਾਹਨਾਂ ਨੂੰ ਵਿਸ਼ੇਸ਼ ਰੰਗ ਕਰ ਕੇ ਪਾਸ ਮੁਹੱਈਆ ਕਰਵਾਏ ਗਏ ਹਨ। ਸੁਲਤਾਨਪੁਰ ਲੋਧੀ 'ਚ ਸੰਗਤ ਦੀ ਆਮਦ ਨੂੰ ਲੈ ਕੇ ਸੜਕਾਂ ਨੂੰ ਚੌੜਾ ਕਰਨ ਤੋਂ ਇਲਾਵਾ ਕਈ ਲਾਈਨਾਂ 'ਚ ਵੰਡਿਆ ਗਿਆ ਹੈ।

Sultanpur LodhiSultanpur Lodhi

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਨੂੰ ਬਾਹਰ ਤੇ ਅੰਦਰ ਦੀ ਪਾਰਕਿੰਗ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬ 'ਚ ਵੀ ਪਾਰਕਿੰਗ ਬਣਾਈ ਗਈ ਹੈ। ਬਾਹਰ ਵਾਲੀ ਪਾਰਕਿੰਗ 'ਚ ਪੁੱਜਣ ਤੋਂ ਬਾਅਦ ਮਿੰਨੀ ਬੱਸਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੰਗਤ ਲਈ ਈ ਰਿਕਸ਼ੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੰਗਤਾਂ ਲਈ ਪੀਣ ਵਾਲੇ ਪਾਣੀ, ਮੈਡੀਕਲ, ਲੰਗਰ, ਜੋੜਾ ਘਰ, ਰਿਹਾਇਸ਼ ਅਤੇ ਪਖਾਨਿਆਂ ਆਦਿ ਦੀਆਂ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement