Sukhraj Singh Niamiwala : ਸੁਖਰਾਜ ਸਿੰਘ ਨਿਆਮੀਵਾਲਾ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਕੀਤਾ ਰਿਹਾਅ
Published : Dec 4, 2023, 7:25 am IST
Updated : Dec 4, 2023, 7:25 am IST
SHARE ARTICLE
Sukhraj Singh Niamiwala
Sukhraj Singh Niamiwala

ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਸਿੱਖ ਸੰਗਤਾਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਦਾ ਰਖਿਆ ਗਿਆ ਸੀ

Sukhraj Singh Niamiwala: ਸੁਖਦੀਪ ਸਿੰਘ ਡੀ.ਐਸ.ਪੀ. ਜੈਤੋ ਅਤੇ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ. ਕੋਟਕਪੂਰਾ ਦੀ ਅਗਵਾਈ ’ਚ ਥਾਣਾ ਬਾਜਾਖ਼ਾਨਾ ਦੇ ਐਸ.ਐਚ.ਓ. ਇੰਸਪੈਕਟਰ ਬਲਦੇਵ ਸਿੰਘ ਵਲੋਂ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਖਬਰ ਮਿਲੀ ਹੈ।

ਵਰਣਨਯੋਗ ਹੈ ਕਿ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਸਿੱਖ ਸੰਗਤਾਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਦਾ ਰਖਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਸੁਖਰਾਜ ਸਿੰਘ ਨਿਆਮੀਵਾਲਾ ਅਪਣੇ ਸਾਥੀਆਂ ਨਾਲ ਬਹਿਬਲ ਕਲਾਂ ਤੋਂ ਤਖ਼ਤ ਦਮਦਮਾ ਸਾਹਿਬ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਥਾਣਾ ਬਾਜਾਖ਼ਾਨਾ ਦੀ ਹਦੂਦ ਪਿੰਡ ਵਾੜਾ ਭਾਈਕਾ ਵਿਖੇ ਗਿ੍ਰਫ਼ਤਾਰ ਕਰਨ ਉਪਰੰਤ ਕਰੀਬ ਤਿੰਨ ਘੰਟਿਆਂ ਬਾਅਦ ਸਾਥੀਆਂ ਸਮੇਤ ਰਿਹਾਅ ਕਰ ਦਿਤਾ ਗਿਆ।

ਸੁਖਰਾਜ ਸਿੰਘ ਨਿਆਮੀਵਾਲਾ ਅਤੇ ਸਾਥੀਆਂ ਵਲੋਂ ਪੰਜਾਬ ਸਰਕਾਰ ਦੀ ਉਕਤ ਧੱਕੇਸ਼ਾਹੀ ਵਿਰੁਧ ਰੋਸ ਪ੍ਰਗਟਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉਤਰ ਆਈ ਹੈ, ਜਿਸ ਕਰ ਕੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ, ਬਲਕਿ ਖ਼ਾਸ ਵਿਅਕਤੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ, ਜਿਸ ਤੋਂ ਇਨਸਾਫ਼ ਲਈ ਕੀ ਉਮੀਦ ਲਾਈ ਜਾ ਸਕਦੀ।

(For more news apart from Sukhraj Singh Niamiwala released after his arrest along with his companions, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement