ਰਾਮਗੜ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੰਨਾ ਪਾੜਿਆ ਤੇ ਪਾਲਕੀ ਸਾਹਿਬ ਨੂੰ ਤੋੜਿਆ, ਦੋਸ਼ੀ ਕਾਬੂ
Published : Jan 5, 2019, 10:26 am IST
Updated : Jan 5, 2019, 1:35 pm IST
SHARE ARTICLE
Sri Guru Granth Sahib Sacrilege in Ramgarh village
Sri Guru Granth Sahib Sacrilege in Ramgarh village

ਮੋਰਿੰਡਾ ਨੇੜੇ ਪਿੰਡ ਰਾਮਗੜ੍ਹ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ......

ਜਨਵਰੀ (ਮੋਹਨ ਸਿੰਘ ਅਰੋੜਾ) : ਮੋਰਿੰਡਾ ਨੇੜੇ ਪਿੰਡ ਰਾਮਗੜ੍ਹ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਅਤੇ ਪਾਲਕੀ ਸਾਹਿਬ ਨੂੰ ਤੋੜਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰਪਰਸਤ ਭਰਭੂਰ ਸਿੰਘ ਪੁੱਤਰ ਟਹਿਲ ਸਿੰਘ ਨੇ ਦਸਿਆ ਕਿ ਮੋਰਿੰਡਾ ਚਮਕੌਰ ਸਾਹਿਬ ਰੋਡ ਤੇ ਸਥਿਤ ਪਿੰਡ ਰਾਮਗੜ੍ਹ ਵਿਖੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਅੱਜ ਦਿਨ  ਦਿਹਾੜੇ ਪਿੰਡ ਦੇ ਨੌਜਵਾਨ ਬਰਜੀਤ ਸਿੰਘ, ਪੁੱਤਰ ਸੁਖਦੇਵ ਸਿੰਘ ਵਲੋਂ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਪਾਲਕੀ ਸਾਹਿਬ ਤੋੜੀ

ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਨੰਬਰ 763 ਪਾੜ ਕੇ ਬੇਅੱਦਬੀ ਕੀਤੀ ਗਈ ਇਸ ਦੌਰਾਨ ਤੁਰੰਤ ਮੌਕੇ ਤੇ ਮੈਂ ਅਤੇ ਪਿੰਡ ਵਾਸੀਆਂ ਨੇ ਉਸ ਵਿਅਕਤੀ ਨੂੰ ਫੜ੍ਹ ਕੇ ਬਾਹਰ ਲਿਆਂਦਾ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ 'ਤੇ ਐਸ.ਐਚ.ਓ ਮੋਰਿੰਡਾ ਗੁਰਸੇਵਕ ਸਿੰਘ ਅਤੇ ਲੁਠੇੜੀ ਪੁਲਿਸ ਚੌਂਕੀ ਦੇ ਇੰਚਾਰਜ ਛਿੰਦਰਪਾਲ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਂਦਿਆਂ

ਦੋਸ਼ੀ ਬਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਥਾਣੇ ਲੈ ਗਏ। ਇਸ ਮੌਕੇ ਐਸ.ਐਚ.ਓ ਗੁਰਸੇਵਕ ਸਿੰਘ ਨੇ ਦਸਿਆ ਕਿ ਦੋਸ਼ੀ ਵਿਰੁੱਧ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਰਾਵਰ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ ਪੰਚ, ਨੰਬਰਦਾਰ ਕੁਲਦੀਪ ਸਿੰਘ, ਮਲਕੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement