SGPC Internal Committee Meeting: SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫ਼ੈਸਲੇ; ਰਾਜੋਆਣਾ ਮਾਮਲੇ ’ਤੇ ਵੀ ਹੋਈ ਚਰਚਾ
Published : Jan 5, 2024, 3:10 pm IST
Updated : Jan 5, 2024, 3:10 pm IST
SHARE ARTICLE
Important decisions taken during SGPC Internal Committee Meeting
Important decisions taken during SGPC Internal Committee Meeting

ਧਾਮੀ ਨੇ ਕਿਹਾ ਕਿ ਸੰਸਦ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬੰਦੀ ਸਿੰਘਾਂ ਬਾਰੇ ਬਿਆਨ ਗਲਤ ਸੀ।

SGPC Internal Committee Meeting: ਅੰਮ੍ਰਿਤਸਰ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੁੱਝ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਮਗਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਅਕਾਲ ਬੁੰਗਾ ਵਿਖੇ ਹੋਈ ਘਟਨਾ ਦੀ ਰੀਪੋਰਟ ਉਨ੍ਹਾਂ ਕੋਲ ਆ ਗਈ ਹੈ। ਇਹ ਰੀਪੋਰਟ ਐਸਜੀਪੀਸੀ ਦੀ ਛੇ ਮੈਂਬਰੀ ਕਮੇਟੀ ਦੀ ਕਾਰਵਾਈ ਮਗਰੋਂ ਤਿਆਰ ਕੀਤੀ ਗਈ। ਉਨ੍ਹਾਂ ਦਸਿਆ ਕਿ ਸਬ ਕਮੇਟੀ ਦੀ ਰੀਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਪੀ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਨੇ 12 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਲਈ ਕਿਹਾ ਗਿਆ ਸੀ। 23 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਦਫਤਰ ਵਲੋਂ ਇਕ ਪੱਤਰ ਪ੍ਰਾਪਤ ਹੋਇਆ, ਜਿਸ ਵਿਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਤੇ ਗ੍ਰਹਿ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ।

ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਪੰਜ ਮੈਂਬਰੀ ਕਮੇਟੀ ਨੂੰ 31 ਦਸੰਬਰ 2023 ਦਾ ਸਮਾਂ ਦਿਤਾ ਗਿਆ ਸੀ, ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ। ਗਿਆਨੀ ਰਘਬੀਰ ਸਿੰਘ ਵਲੋਂ 27 ਜਨਵਰੀ 2024 ਤਕ ਦਾ ਆਖਰੀ ਸਮਾਂ ਦਿਤਾ ਗਿਆ ਹੈ। ਜੇਕਰ 27 ਜਨਵਰੀ ਤਕ ਕੋਈ ਫੈਸਲਾ ਨਹੀਂ ਹੁੰਦਾ ਤਾਂ ਸ਼੍ਰੋਮਣੀ ਕਮੇਟੀ ਪਟੀਸ਼ਨ ਵਾਪਸ ਲੈਣ ਬਾਰੇ ਅਗਲਾ ਫੈਸਲਾ ਲਵੇਗੀ। ਇਸ ਦੌਰਾਨ ਧਾਮੀ ਨੇ ਕਿਹਾ ਕਿ ਸੰਸਦ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬੰਦੀ ਸਿੰਘਾਂ ਬਾਰੇ ਬਿਆਨ ਗਲਤ ਸੀ। ਅਮਿਤ ਸ਼ਾਹ ਦੀ ਟਿੱਪਣੀ ਨੇ ਸਿੱਖਾਂ ਨੂੰ ਚੰਗਾ ਸੁਨੇਹਾ ਨਹੀਂ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸਾਊਂਡ ਸਿਸਟਮ ਪੁਰਾਣਾ ਹੋ ਚੁੱਕਿਆ ਹੈ। ਇਸ ਕਾਰਨ ਨਵਾਂ ਅਤਿ-ਆਧੁਨਿਕ ਸਾਊਂਡ ਸਿਸਟਮ ਲਗਉਣ ਦੀ ਪ੍ਰਵਾਨਗੀ ਦਿਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਚੈਨਲ ਰਾਹੀਂ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਮੌਜੂਦਾ ਪ੍ਰਸਾਰਣ ਕਰਨ ਵਾਲੇ ਚੈਨਲ ਦੇ ਕੰਮ ’ਚ ਊਣਤਾਈਆਂ ਪਾਈਆਂ ਗਈਆਂ ਸਨ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੋਂ ਬਾਅਦ ਜਦੋਂ ਵੀ ਕੋਈ ਗੁਰਪੁਰਬ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਏ ਜਾਣਗੇ ਤਾਂ ਉਸ ਵਿਚ ਸਿਰੋਪਾਉ ਸਿਰਫ ਗ੍ਰੰਥੀ ਸਿੰਘਾਂ, ਕੀਰਤਨੀਏ ਅਤੇ ਜਥੇਬੰਦੀਆਂ ਦੇ ਮਹਾਂਪੁਰਸਾਂ ਨੂੰ ਹੀ ਦਿਤੇ ਜਾਣਗੇ। ਇਸ ਖਰਚ ਤੋਂ ਬੱਚਤ ਹੋਣ ਵਾਲੇ ਪੈਸੇ ਤੋਂ ਅਕੈਡਮੀ ਸ਼ੁਰੂ ਕੀਤੀ ਜਾਵੇਗੀ।

ਗ੍ਰੰਥੀ ਸਿੰਘਾਂ ਬਾਰੇ ਯੂਨੀਫਾਰਮ ਕੋਰਡ ਲਾਗੂ ਕਰਦਿਆਂ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਗ੍ਰੰਥੀ ਸਿੰਘਾਂ ਅਤੇ ਰਾਗੀ ਸਿੰਘਾਂ ਨੂੰ ਅੰਮ੍ਰਿਤਸਰੀ ਪਜਾਮਾ ਜਾਂ ਚੂੜੀਦਾਰ ਪਜਾਮਾ ਪਹਿਨਣਾ ਲਾਜ਼ਮੀ ਹੋਵੇਗਾ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਸਿਆ ਕਿ ਇਸ ਵਾਰ 17 ਜਨਵਰੀ ਨੂੰ ਬਹੁਤ ਵੱਡੇ ਪੱਧਰ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਜਨਮ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ 10 ਜਨਵਰੀ ਨੂੰ ਬਹੁਤ ਵੱਡੇ ਪੱਧਰ ’ਤੇ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

(For more Punjabi news apart from Important decisions taken during SGPC Internal Committee Meeting, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement