ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਸਦਕਾ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ ਹੋਲਾ-ਮਹੱਲਾ
Published : Mar 5, 2020, 7:56 am IST
Updated : Mar 5, 2020, 8:04 am IST
SHARE ARTICLE
Photo
Photo

8, 9 ਤੇ 10 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਸਮੂਹ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 8, 9 ਤੇ 10 ਮਾਰਚ ਨੂੰ ਹੋਲਾ-ਮਹੱਲਾ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਮਨਾਇਆ ਜਾਵੇਗਾ।  

Baba Balbir SinghPhoto

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਦਸਿਆ ਕਿ ਗੁਰੂ ਸਾਹਿਬ ਵਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ-ਮਹੱਲੇ ਦਾ ਤਿਉਹਾਰ ਹਰ ਸਾਲ ਸਾਰੇ ਨਿਹੰਗ ਸਿੰਘਾਂ ਦੇ ਦਲਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।

PhotoPhoto

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਹੋਲੇ-ਮਹੱਲੇ ਦੇ ਮੌਕੇ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਲੱਖਾਂ ਦੀ ਗਿਣਤੀ 'ਚ ਪੁੱਜਣ ਵਾਲੀ ਸੰਗਤ ਦੇ ਰਹਿਣ ਸਹਿਣ ਤੇ ਸੁੱਖ-ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਪਿਛਲੇ ਸਾਲਾਂ ਵਾਂਗ ਦੁਰਘਟਨਾ ਬੀਮਾ ਯੋਜਨਾ ਦਾ ਵੀ ਅਗਾਊਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

PhotoPhoto

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਸਥਾਨਕ ਛਾਉਣੀ ਗੁਰੂ ਕੇ ਬਾਗ਼ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਵਾਰ 8,9 ਤੇ 10 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ।  

PhotoPhoto

ਸਿੱਖ ਪੰਥ ਵਿਚ ਵੱਖ-ਵੱਖ ਖੇਤਰਾਂ ਨਾਲ ਅਹਿਮ ਸਥਾਨ ਰੱਖਦੀਆਂ ਪੰਜ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਐਵਾਰਡ ਤੇ ਇਕ ਸ਼ਖ਼ਸੀਅਤ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਤ ਕੀਤਾ ਜਾਵੇਗਾ।  

PhotoPhoto

ਸ. ਬੇਦੀ ਨੇ ਦੱਸਿਆ ਕਿ 10 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁਰਾਤਨ ਸਿੱਖ ਪ੍ਰੰਪਰਾ ਅਨੁਸਾਰ ਮਹੱਲਾ ਕਢਿਆ ਜਾਵੇਗਾ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਚਰਨ ਗੰਗਾ ਦੇ ਸਥਾਨ ਵਿਖੇ ਸੰਪੂਰਨ ਹੋਵੇਗਾ। ਨਿਹੰਗ ਸਿੰਘਾਂ  ਦੇ ਵੱਖ-ਵੱਖ ਦਲ ਪੰਥ ਆਪੋ ਅਪਣਿਆਂ ਘੋੜਿਆਂ ਦੀਆਂ ਦੌੜਾਂ ਕਰਾਉਣਗੇ ਅਤੇ ਗਤਕੇ ਦੇ ਜੌਹਰ ਵਿਖਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM

Punjabi Family ਨਾਲ Rajasthan ’ਚ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ-ਨੂੰਹ ਸਮੇਤ 4 ਜੀਆਂ ਦੀ ਮੌ*ਤ...

28 Mar 2024 10:22 AM

Sushil Rinku ਤੇ Sheetal Angural ਨੂੰ ਸਿੱਧੇ ਹੋ ਗਏ 'ਆਪ' ਵਿਧਾਇਕ Goldy Kamboj.. ਸਾਧਿਆ ਤਿੱਖਾ ਨਿਸ਼ਾਨਾ..

28 Mar 2024 9:45 AM

AAP ਵਿਧਾਇਕ ਨੂੰ ਭਾਜਪਾ ਦਾ ਆਇਆ ਫ਼ੋਨ, ਪਾਰਟੀ ਬਦਲਣ ਲਈ 20 ਤੋਂ 25 ਕਰੋੜ ਅਤੇ Y+ ਸਕਿਊਰਿਟੀ ਦਾ ਆਫ਼ਰ, MLA ਗੋਲਡੀ...

27 Mar 2024 4:51 PM
Advertisement